ਜੰਡਾਂਵਾਲਾ ਦੇ 70 ਪਰਿਵਾਰ ਅਕਾਲੀ ਦਲ ਛੱਡ ਕੇ ਭਾਜਪਾ ’ਚ ਹੋਏ ਸ਼ਾਮਲ
ਪਿੰਡ ਜੰਡਾਂਵਾਲਾ ਵਿਖੇ 70 ਪਰਿਵਾਰ ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ
Publish Date: Mon, 23 Feb 2026 04:34 PM (IST)
Updated Date: Tue, 24 Feb 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਜੰਡਾਂਵਾਲਾ ਵਿਚ ਰਮਨਦੀਪ ਸਿੰਘ ਬਰਾੜ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਦੋਂ ਬਲ ਮਿਲਿਆ ਜਦੋਂ ਭਾਜਪਾ ਦੇ ਹਲਕਾ ਭੁੱਚੋ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਐਸਸੀ ਮੋਰਚਾ ਦੇ ਯਤਨਾਂ ਸਦਕਾ 70 ਪਰਿਵਾਰ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਾਮਲ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ। ਇਸ ਕਰਕੇ ਆਪਾਂ ਸਾਰੇ ਇਕੱਠੇ ਹੋ ਕੇ 2027 ਵਿੱਚ ਭਾਜਪਾ ਦੀ ਸਰਕਾਰ ਲੈ ਕੇ ਆਉਣ ਲਈ ਯਤਨ ਕਰੀਏ ਤਾਂ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ।
ਇਸ ਮੌਕੇ ਬਲਦੇਵ ਸਿੰਘ ਆਕਲੀਆ ਨੇ ਸ਼ਾਮਲ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ। ਇਸ ਕਰਕੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਆਪ ਮੁਹਾਰੇ ਹੀ ਜੁੜ ਰਹੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਨੇ ਕਿਹਾ ਕਿ ਜੇਕਰ ਅਸੀਂ ਲੁੱਟ-ਖੋਹ, ਨਸ਼ਿਆਂ ਅਤੇ ਗੁੰਡਾਗਰਦੀ ਤੋਂ ਨਿਜਾਤ ਪਾਉਣਾ ਚਾਹੁੰਦੇ ਹਾਂ ਤਾਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਸ ਮੌਕੇ ਸਰਕਲ ਪ੍ਰਧਾਨ ਜਸਵੰਤ ਸਿੰਘ ਮਾਨ ਅਤੇ ਗੁਰਮੇਲ ਸਿੰਘ ਖੇਮੂਆਣਾ ਮੌਜੂਦ ਸਨ।
ਇਸ ਮੌਕੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿਚ ਤੀਰਥ ਰਾਮ ਸ਼ਰਮਾ ਪੰਚਾਇਤ ਮੈਂਬਰ, ਮਿੱਠੂ ਸਿੰਘ, ਬਿੰਦਰ ਸਿੰਘ, ਗੁਰਤੇਜ ਸਿੰਘ, ਜਗਸੀਰ ਸਿੰਘ, ਹਰਗੋਬਿੰਦ ਸਿੰਘ, ਪਿੰਦਰ ਸਿੰਘ, ਗੁਰਸੇਵਕ ਸਿੰਘ, ਅਜੈਬ ਸਿੰਘ, ਜਗਸੀਰ ਸਿੰਘ, ਜਗਤਾਰ ਸਿੰਘ, ਕਸ਼ਮੀਰ ਸਿੰਘ, ਹਰਕੁਲਜੀਤ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਹਰਮੀਤ ਸਿੰਘ, ਹਰੀ ਚੰਦ ਸਿੰਘ, ਗੁਰਵਿੰਦਰ ਸਿੰਘ, ਛਿੰਦਾ ਸਿੰਘ, ਬਿੰਦਰ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਜਸਮੇਲ ਸਿੰਘ, ਸ਼ੈਰੀ, ਜਸ਼ਨਦੀਪ, ਰੁਪਿੰਦਰ, ਮਨਵਿੰਦਰ, ਜਗਮੀਤ, ਗੇਜੀ, ਰਾਮਪਾਲ, ਲਾਲੀ, ਸੁਖਪ੍ਰੀਤ, ਨੈਬ ਸਿੰਘ,ਪਿੰਦਰ, ਪ੍ਰੀਤਪਾਲ, ਮਨਦੀਪ,ਜਸ਼ਨ ਖੇੜੀ ਵਾਲਾ, ਆਕਾਸ਼, ਮਨਦੀਪ, ਜਸ਼ਨਦੀਪ, ਹਰਜੀਤ, ਸਤਪਾਲ, ਹਰਵਿੰਦਰ, ਹਰਮਨ, ਗੁਰਪਿਆਰ, ਗੁਰਲੀਨ, ਸ਼ਮਸ਼ੇਰ, ਨਾਨਕ, ਬਲਜੀਤ, ਗੁਰਜੋਤ, ਜੱਸਾ, ਸੁਖਜੀਵਨ ਸਿੰਘ, ਗੁਰਇੰਦਰ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਕਰਨਵੀਰ ਸਿੰਘ, ਪ੍ਰਭਜੋਤ ਸਿੰਘ, ਗੋਗੀ ਸਿੰਘ, ਸਤਨਾਮ ਸਿੰਘ ਮੌਜੂਦ ਸਨ।