ਢਿੱਲੀਆਂ ਤਾਰਾਂ ਕਾਰਨ ਕਣਕ ਦੀ ਫ਼ਸਲ ਨੂੰ ਲੱਗੀ ਅੱਗ
ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਕਣਕ ਦੀ ਫਸਲ ਨੂੰ ਲੱਗੀ ਅੱਗ
Publish Date: Mon, 06 Apr 2026 05:58 PM (IST)
Updated Date: Tue, 07 Apr 2026 04:05 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪਿੰਡ ਭਾਗੀਵਾਂਦਰ ਵਿਚ ਇਕ ਕਿਸਾਨ ਦੇ ਖੇਤ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਸਾਨ ਨੈਬ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਖੇਤ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਖੜ੍ਹੀ ਕਣਕ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਤੇ ਕਾਫੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਵਿਚ ਸਹਿਯੋਗ ਦਿੱਤਾ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਖੇਤਾਂ ਉੱਪਰੋਂ ਕਾਫੀ ਸਮੇਂ ਤੋਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਲੰਘ ਰਹੀਆਂ ਹਨ, ਜਿਨ੍ਹਾਂ ਬਾਰੇ ਕਈ ਵਾਰ ਬਿਜਲੀ ਵਿਭਾਗ ਨੂੰ ਜਾਣੂ ਕਰਵਾਇਆ ਸੀ, ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਰਾਂ ਕਾਰਨ ਹੀ ਸ਼ਾਰਟ ਸਰਕਟ ਹੋਇਆ ਤੇ ਅੱਗ ਲੱਗਣ ਨਾਲ ਫਸਲ ਸੜ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੇਤਾਂ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਜਲਦੀ ਠੀਕ ਕੀਤਾ ਜਾਵੇ। ਇਸ ਸਬੰਧੀ ਐਸਡੀਓ ਕੋਟਸ਼ਮੀਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੁਲਾਜ਼ਮ ਮੌਕੇ ’ਤੇ ਭੇਜੇ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।