- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
--ਮਾਈ ਭਾਰਤ ਪੋਰਟਲ 'ਚ ਜ਼ਿਲ੍ਹ। ਦੇ ਨੌਜਵਾਨਾਂ ਦੀ ਕਰਵਾਈ ਜਾਵੇ ਰਜਿਸਟ੍ਰੇਸ਼ਨ

-15 ਤੋਂ 29 ਸਾਲ ਦੇ ਨੌਜਵਾਨ ਮਾਈ ਭਾਰਤ ਪੋਰਟਲ ਨਾਲ ਜੁੜ ਕੇ ਸਿੱਖ ਸਕਦੇ ਨੇ ਨਵੇਂ ਹੁਨਰ ਮਿਲਣਗੇ ਸਰਟੀਫਿਕੇਟ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਭਾਰਤ ਸਰਕਾਰ ਵੱਲੋਂ ਨੌਜਵਾਨ ਦੇ ਬਹੁਪੱਖੀ ਵਿਕਾਸ ਲਈ ਮਾਈ ਭਾਰਤ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਜੁੜ ਕੇ ਨੌਜਵਾਨ ਆਪਣਾ ਕਰਿਅਰ ਬਣਾ ਸਕਦੇ ਹਨ, ਨਵੇਂ ਹੁਨਰ ਸਿੱਖ ਸਕਦੇ ਹਨ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਈ ਭਾਰਤ ਕੇਂਦਰ (ਪਹਿਲਾਂ ਨਹਿਰੂ ਯੁਵਾ ਕੇਂਦਰ ਵੱਜੋਂ ਜਾਣੇ ਜਾਂਦੇ) ਜ਼ਿਲ੍ਹਾ ਪੱਧਰੀ ਸਲਾਹਕਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸਡੀਐੱਮ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਸਕੂਲਾਂ, ਕਾਲਜਾਂ ਤੇ ਹੋਰਨਾਂ ਥਾਵਾਂ 'ਤੇ ਮੌਜੂਦ 15 ਤੋਂ 29 ਸਾਲ ਤਕ ਦੇ ਨੌਜਵਾਨਾਂ ਦਾ ਰੇਜਿਸਟ੍ਰੇਸ਼ਨ https://mybharat.gov.in/ 'ਤੇ ਕੀਤੇ ਜਾਣ ਲਈ ਕੰਮ ਕੀਤਾ ਜਾ ਰਿਹਾ ਹੈ। ਐੱਸਡੀਐੱਮ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ 37000 ਦੇ ਲਗਭਗ ਨੌਜਵਾਨਾਂ ਦਾ ਰਜਿਸਟ੍ਰੇਸ਼ਨ ਕੀਤਾ ਜਾਣਾ ਹੈ । ਇਸ ਪੋਰਟਲ ਉੱਤੇ ਆਪਣਾ ਨਾਂ ਰਜਿਸਟਰ ਕਰਕੇ ਨੌਜਵਾਨਾਂ ਨੂੰ ਪਾਰਲੀਮੈਂਟ ਵਰਗੇ ਸਮਾਗਮਾਂ ਚ ਭਾਗ ਲੈਣ ਦਾ ਮੌਕਾ ਮਿਲਦਾ ਹੈ ਜਿੱਥੇ ਉਨ੍ਹਾਂ ਕੋਲ ਸਿੱਖਣ ਦੇ ਬਹੁਤ ਸਾਰੇ ਮੌਕੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਦੀ ਮਾਈ ਭਾਰਤ ਪੋਰਟਲ 'ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ 1 ਜੁਲਾਈ 2026 ਤੋਂ 15 ਅਗਸਤ 2026 ਤੱਕ ਚਲਾਈ ਜਾ ਰਹੀ ਇੰਟੈਂਸਿਵ ਰਜਿਸਟ੍ਰੇਸ਼ਨ ਡਰਾਈਵ ਚੱਲ ਰਹੀ ਹੈ। ਉਨ੍ਹਾਂ ਸਾਰੇ ਸਰਕਾਰੀ ਵਿਭਾਗਾਂ, ਸਕੂਲਾਂ ਅਤੇ ਕਾਲਜਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨ (ਆਨਬੋਰਡ ਕਰਨ) ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਇਕ ਨੌਜਵਾਨ ਦਾ ਲਾਜ਼ਮੀ ਤੌਰ ਤੇ ਰੇਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਅੱਜ ਦੇ ਪ੍ਰਤੀਯੋਗਤਾ ਦੇ ਜੁੱਗ ਚ ਉਨ੍ਹਾਂ ਨੂੰ ਵੱਧ ਤੋਂ ਵੱਧ ਮੌਕੇ ਮਿਲਣ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਮੀਸ਼ਾ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ, ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ, ਵਿਦਿਅਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਮਾਈ ਭਾਰਤ ਪੋਰਟਲ ਉਤੇ ਓਨਬੋਰਡ ਕਰਨ ਲਈ ਉਨ੍ਹਾਂ ਵੱਲੋਂ ਨੋਡਲ ਪ੍ਰਤੀਨਿਧੀਆਂ ਦੀ ਨਾਮਜ਼ਦਗੀ ਕੀਤੀ ਜਾਵੇਗੀ, ਜੋ ਮਾਈ ਭਾਰਤ ਵਿਭਾਗ ਨਾਲ ਤਾਲਮੇਲ ਰੱਖਣ। ਇਹ ਨੋਡਲ ਪ੍ਰਤੀਨਿਧੀ ਸਰਕਾਰ ਵਲੋਂ ਨੌਜਵਾਨਾਂ ਲਈ ਚਲਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਹਿਯੋਗ ਦੇਣਗੇ। ਜ਼ਿਲ੍ਹਾ ਯੂਥ ਅਫ਼ਸਰ ਮੀਸ਼ਾ ਨੇ ਮਾਈ ਭਾਰਤ ਪੋਰਟਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਕਿ ਇਹ ਪਲੇਟਫਾਰਮ ਨੌਜਵਾਨਾਂ ਨੂੰ ਸਵੈ-ਸੇਵਾ, ਲੀਡਰਸ਼ਿਪ ਵਿਕਾਸ, ਹੁਨਰ ਨਿਰਮਾਣ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਨਾਲ ਜੋੜਨ ਲਈ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।