- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਦਲ ਰਹੀ ਹੈ ਪਿੰਡਾਂ ਦੀ ਨੁਹਾਰ: ਵਿਧਾਇਕ ਸਿੱਧੂ

-ਕਿਹਾ, ਮੁੱਖ ਮੰਤਰੀ ਮਾਨ ਸਦਕਾ ਬਦਲ ਰਹੀ ਹੈ ਪਿੰਡਾਂ ਦੀ ਨੁਹਾਰ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਆਪ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਤਹਿਤ ਪਿੰਡਾਂ ਦੀ ਤਸਵੀਰ ਤੇਜ਼ੀ ਨਾਲ ਬਦਲ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀੳ ਦੇ ਦਿਸ਼ਾ ਨਿਰਦੇਸ਼ਾ ਹੇਠ ਰਾਮਪੁਰਾ ਫੂਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜ, ਜਿਸ ਵਿਚ ਪਿੰਡ ਜਲਾਲ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ, ਜਲਾਲ ਤੋਂ ਹਾਕਮ ਸਿੰਘ ਵਾਲਾ, ਫੂਲ ਵਿਖੇ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਅਤੇ ਬਾਗਵਾਨੀ ਅਸਟੇਟ ਦਾ ਲੱਗਭਗ 11 ਕਰੋੜ ਰੁਪਏ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਵਿਚ ਸੜਕਾਂ ਦੀ ਮੁਰੰਮਤ ਅਤੇ ਨਵੀਂ ਨਿਰਮਾਣ ਕਾਰਜ, ਗਲੀ-ਮੁਹੱਲਿਆਂ ਵਿੱਚ ਇੰਟਰਲਾਕਿੰਗ ਟਾਇਲਾਂ, ਨਿਕਾਸੀ ਪ੍ਰਣਾਲੀ 'ਚ ਸੁਧਾਰ, ਸਾਫ਼ ਪੀਣਯੋਗ ਪਾਣੀ ਦੀ ਉਪਲੱਬਧਤਾ ਅਤੇ ਸਟ੍ਰੀਟ ਲਾਈਟਾਂ ਦੀ ਵਧੀਆ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਪਿੰਡਾਂ ਵਿੱਚ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਆਪਣੇ ਨੇੜੇ ਹੀ ਮਿਲ ਸਕੇ। ਵਿਧਾਇਕ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ, ਖੇਤੀਬਾੜੀ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਸਫ਼ਾਈ ਮੁਹਿੰਮਾਂ ਨੂੰ ਵੀ ਤੇਜ਼ ਕੀਤਾ ਗਿਆ ਹੈ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਸੁਧਾਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਹਰ ਘਰ ਤਕ ਸਾਫ਼ ਪਾਣੀ ਅਤੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਵਿਕਾਸ ਕਾਰਜਾਂ ਨੂੰ ਸਫਲਤਾ ਮਿਲ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਹਰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ’ਚ ਖੇਡ ਮੈਦਾਨ, ਕਮਿਊਨਿਟੀ ਸੈਂਟਰ, ਲਾਇਬ੍ਰੇਰੀਆਂ ਅਤੇ ਡਿਜ਼ੀਟਲ ਸਹੂਲਤਾਂ ਨੂੰ ਵੀ ਵਧਾਇਆ ਜਾਵੇਗਾ, ਤਾਂ ਜੋ ਪੇਂਡੂ ਨੌਜਵਾਨਾਂ ਨੂੰ ਅੱਗੇ ਵਧਣ ਲਈ ਵਧੀਆ ਮੌਕੇ ਪ੍ਰਾਪਤ ਹੋਣ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵਿਕਾਸ ਮੁਹਿੰਮਾਂ ਵਿਚ ਭਾਗੀਦਾਰੀ ਨਿਭਾਉਣ, ਆਪਣੇ ਇਲਾਕੇ ਦੀ ਸੰਭਾਲ ਕਰਨ ਅਤੇ ਮਿਲਜੁਲ ਕੇ ਪਿੰਡਾਂ ਨੂੰ ਸੁੰਦਰ, ਸਾਫ਼-ਸੁਥਰੇ ਅਤੇ ਤਰੱਕੀਸ਼ੀਲ ਬਣਾਉਣ ਵਿਚ ਯੋਗਦਾਨ ਪਾਉਣ। ਇਸ ਮੌਕੇ ਆਪ ਆਗੂ ਬੂਟਾ ਸਿੰਘ ਜਲਾਲ ਸਮੇਤ ਕਈ ਆਪ ਆਗੂ ਹਾਜ਼ਰ ਸਨ।