- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਕਸਫੋਰਡ ਸਕੂਲ ਦਾ ਦਸਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

-ਸ਼ਾਨਦਾਰ ਨਤੀਜੇ ’ਤੇ ਡੀਈਓ ਨੇ ਵਿਦਿਆਰਥੀਆਂ ਦਾ ਕਰਵਾਇਆ ਮੂੰਹ ਮਿੱਠਾ
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ
‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ ਇਲਾਕੇ ਦੀ ਇਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰਦੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਮਾਤ ਪਾ ਦਿੱਤੀ ਹੈ।
ਸਕੂਲ ਅਨੁਸਾਰ ਇਸ ਸਾਲ ਦਸਵੀਂ ਜਮਾਤ ਦੇ 154 ਵਿਦਿਆਰਥੀਆਂ ਨੇ 100 ਫੀਸਦੀ ਨਤੀਜਾ ਦਿੱਤਾ ਹੈ। ਇਸ ਪ੍ਰੀਖਿਆ ਵਿੱਚੋਂ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਜੀਦਾ ਨੇ 98.40 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਿਤੀ ਸਿੰਗਲਾ ਪੁੱਤਰੀ ਨਵੀਨ ਕੁਮਾਰ ਵਾਸੀ ਭਗਤਾ ਭਾਈ ਕਾ ਅਤੇ ਮਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਲਾ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਅਭਿਨੂਰ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਕੋਠੇ ਮਹਿਲਰ ਫਤਹਿਗੜ੍ਹ ਨੇ 97.60 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਸੰਸਥਾ ਦਾ ਨਾਮ ਚਮਕਾਇਆ ਹੈ। ਜ਼ਿਕਰਯੋਗ ਹੈ ਕਿ 9 ਵਿਦਿਆਰਥੀਆਂ ਨੇ 95 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ। ਇਨ੍ਹਾਂ ਵਿਦਿਆਰਥੀਆਂ ਨੂੰ ਡੀਈਓ ਮਮਤਾ ਖੁਰਾਨਾ ਸੇਠੀ ਵੱਲੋਂ ਫੁਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ।
ਇਸ ਦੌਰਾਨ ਡੀਈਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਇਕ ਦਿਨ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸੁਪਨਿਆਂ ਬਾਰੇ ਪੁੱਛਿਆ ਤਾਂ ਵਿਦਿਆਰਥੀਆਂ ਨੇ ਡਾਕਟਰ , ਇੰਜੀਨਿਅਰ , ਜੱਜ ਅਦਿ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਜਜਬੇ ਬਾਰੇ ਦੱਸਿਆ। ਇਸ ਦੌਰਾਨ ਡੀਈਓ ਨੇ ਕਿਹਾ ਕਿ ਇਹ ਸਫਲਤਾ ਤੁਹਾਨੂੰ ਬਹੁਤ ਉੱਚਾ ਲੈ ਕੇ ਜਾਵੇਗੀ ਪਰ ਇਸ ਦਾ ਫਾਇਦਾ ਤਾਂ ਹੀ ਹੋਵੇਗੇ ਜੇਕਰ ਤੁਸੀਂ ਜਨਤਕ ਭਲਾਈ ਨੂੰ ਪਹਿਲ ਦੇਵੋਗੇ। ਇਸ ਲਈ ਤੁਹਾਡੇ ਅੰਦਰ ਆਪਣੇ ਲਈ ਹੀ ਨਹੀ, ਸਗੋਂ ਦੂਜਿਆਂ ਦੀ ਮਦਦ ਕਰਨ ਦਾ ਜ਼ਜ਼ਬਾ ਹੋਣਾ ਚਾਹੀਦਾ ਹੈ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੀ ਰਿਕਾਰਡ ਤੋੜ ਸਫ਼ਲਤਾ ਪ੍ਰਾਪਤ ਕਰਨ ’ਤੇ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਧਿਆਪਕ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਪ੍ਰਿੰਸੀਪਲ , ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।