- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨ ਕਾਨੂੰਨ ਦੀ ਵਿਗੜੀ ਹਾਲਤ ਤੇ ਕਾਂਗਰਸ

-ਅਮਨ ਕਾਨੂੰਨ ਦੀ ਵਿਗੜੀ ਹਾਲਤ ’ਤੇ ਕਾਂਗਰਸ ਕਰੇਗੀ ਰੋਸ ਮੁਜ਼ਾਹਰਾ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕਾਂਗਰਸ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਤਿੱਖੇ ਰੋਸ ਪ੍ਰਦਰਸ਼ਨ ਦਾ ਐਲਾਨ ਕਰਦੇ ਹੋਏ ਸੜਕਾਂ ’ਤੇ ਆਉਣ ਦੀ ਤਿਆਰੀ ਕਰ ਦਿੱਤੀ ਹੈ।
ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਜਾਣਕਾਰੀ ਦਿੱਤੀ ਕਿ 17 ਫਰਵਰੀ ਦਿਨ ਮੰਗਲਵਾਰ ਨੂੰ ਫਾਇਰ ਬ੍ਰਿਗੇਡ ਚੌਂਕ ਤੋਂ ਲੈ ਕੇ ਸਾਰੇ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਪੈਦਲ ਰੋਸ ਮਾਰਚ ਕੱਢਿਆ ਜਾਵੇਗਾ। ਜਿਸ ਨੂੰ ਸੰਬੋਧਨ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚ ਰਹੀ ਹੈ। 17 ਫਰਵਰੀ ਦੀ ਪੈਦਲ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਪਿਛਲੇ ਦਿਨੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਰਕਰਾਂ ਵੱਲੋਂ ਕਾਫਲਿਆਂ ਦੇ ਰੂਪ ’ਚ ਆਉਣ ਦੀਆਂ ਤਸਵੀਰਾਂ ਗਰੁੱਪਾਂ ਵਿਚ ਜਾਰੀ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਸਮੁੱਚੀ ਜ਼ਿਲ੍ਹਾ ਕਾਂਗਰਸ ਲੀਡਰਸ਼ਿਪ ਵਰਕਰ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਾਹਿਬਾਨ ਸਮੇਤ ਵਰਕਰ ਹਾਜ਼ਰ ਹੋਣਗੇ। ਜਿਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਪੈਦਲ ਮਾਰਚ ਦੁਪਹਿਰੇ 2 ਵਜੇ ਫਾਇਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ ਸਦਭਾਵਨਾ ਚੌਂਕ ਸਮੇਤ ਸਾਰੇ ਬਾਜ਼ਾਰਾਂ ਵਿਚ ਕੀਤਾ ਜਾਵੇਗਾ ਤਾਂ ਜੋ ਹਰ ਵਰਗ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਅਸ਼ੋਕ ਕੁਮਾਰ, ਕੇਕੇ ਅਗਰਵਾਲ, ਅਰੁਣ ਵਧਾਵਣ, ਮਾਸਟਰ ਹਰਮੰਦਰ ਸਿੰਘ, ਬਲਜਿੰਦਰ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਹਰਵਿੰਦਰ ਲੱਡੂ, ਮਾਧਵ ਸ਼ਰਮਾ, ਬਲਰਾਜ ਪੱਕਾ, ਪਵਨ ਮਾਨੀ, ਦਰਸ਼ਨ ਜੀਦਾ, ਮਲਕੀਤ ਸਿੰਘ, ਕਮਲ ਗੁਪਤਾ, ਕਮਲਜੀਤ ਸਿੰਘ ਭੰਗੂ, ਸੁਖਦੇਵ ਸਿੰਘ ਸੁੱਖਾ, ਜਸਵੀਰ ਸਿੰਘ ਜੱਸਾ, ਵਿੱਕੀ ਨੰਬਰਦਾਰ (ਸਾਰੇ ਐੱਮਸੀ), ਸੁਨੀਲ ਕੁਮਾਰ, ਹਰਪਾਲ ਬਾਜਵਾ, ਸੁਰਜੀਤ ਸਿੰਘ ਮੋਖਾ, ਸਿਮਰਤ ਕੌਰ ਧਾਲੀਵਾਲ, ਜਗਰਾਜ ਸਿੰਘ, ਰੂਪ ਸਿੰਘ, ਦੁਪਿੰਦਰ ਮਿਸ਼ਰਾ, ਜੁਗਿੰਦਰ ਸਿੰਘ,ਪ੍ਰੀਤਮ ਬਰਾੜ, ਸਨੀ ਬਰਾੜ, ਕਰਤਾਰ ਸਿੰਘ ਆਦੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਲੀਡਰਸ਼ਿਪ ਮੌਜੂਦ ਰਹੀ।