ਲੋਕ ‘ਆਪ’ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ : ਵਿਧਾਇਕ ਮਾਈਸਰਖਾਨਾ
ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ
Publish Date: Sat, 31 Jan 2026 06:50 PM (IST)
Updated Date: Sun, 01 Feb 2026 04:13 AM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਮੌੜ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੰਡੀ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਣੀ ਕੌਰ ਦੀ ਹੋਈ ਭਾਰੀ ਬਹੁਮਤ ਨਾਲ ਜਿੱਤ ਦੀ ਖੁਸ਼ੀ ਵਿਚ ਉਨ੍ਹਾਂ ਦੇ ਪਤੀ ਹਿੰਮਤ ਸਿੰਘ ‘ਆਪ’ ਦੇ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਹਲਕਾ ਮੌੜ ਨੇ ਆਪਣੇ ਘਰ ਵਿਚ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਮਾਗਮ ਕਰਵਾਇਆ। ਸਮਾਗਮ ’ਚ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਰਾਣੀ ਕੌਰ ਦੇ ਪਰਿਵਾਰ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੌੜ ਦੀਆਂ ਚਾਰ ਜ਼ਿਲ੍ਹਾ ਪ੍ਰੀਸ਼ਦਾਂ ਸੀਟਾਂ ਵਿੱਚੋਂ ਤਿੰਨ ਸੀਟਾਂ ਤੇ ‘ਆਪ’ ਨੇ ਜਿੱਤ ਦਰਜ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਪੰਜਾਬ ’ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਅੱਜ ਵੀ ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਹਿੰਮਤ ਸਿੰਘ ਕੁੱਤੀਵਾਲ ਦੀ ਸਲਾਘਾ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਹਲਕਾ ਮੌੜ ਦੇ ਇੰਚਾਰਜ ਤੌਰ ਤੇ ਪਾਰਟੀ ਲਈ ਵਰਕਰਾਂ ਵਿਚ ਜੋਸ਼ ਭਰਨ ਲਈ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਪਾਰਟੀ ਨੂੰ ਹਲਕੇ ’ਚ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰ ਕੇ ਮਜ਼ਬੂਤ ਕਰ ਰਹੇ ਹਨ। ਇਸ ਸਮਾਗਮ ਵਿਚ ਚੁਸ਼ਪਿੰਦਰ ਚਹਿਲ ਮਾਲਵਾ ਇੰਚਾਰਜ ਯੁੱਧ ਨਸ਼ਿਆ ਵਿਰੁੱਧ, ਜਿਲ੍ਹਾ ਪ੍ਰਧਾਨ ਜਤਿੰਦਰ ਭੱਲਾ, ਸੰਗਠਨ ਇੰਚਾਰਜ ਬੂਟਾ ਸਿੰਘ ਸੰਦੋਹਾ, ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ,ਦਰਸ਼ਨ ਸਿੰਘ ਜਗ੍ਹਾਰਾਮ ਤੀਰਥ,ਲੋਕ ਸਭਾ ਇੰਚਾਰਜ ਨਵਦੀਪ ਸਿੰਘ ਜੀਦਾ,ਬਲਾਕ ਪ੍ਰਧਾਨ ਨਿਰਮਲ ਸਿੰਘ ਕੁੱਤੀਵਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਲੋਕ ਤੇ ‘ਆਪ’ ਦੇ ਵਰਕਰ ਮੌਜੂਦ ਸਨ।