ਪਾਵਰਕਾਮ ਦੇ ਮੁਲਾਜ਼ਮ ਦੀ ਕੁੱਟਮਾਰ, ਟੀਐੱਸਯੂ ਵੱਲੋਂ ਨਿਖੇਧੀ
ਪਾਵਰਕਾਮ ਦੇ ਮੁਲਾਜ਼ਮ ਦੀ ਕੁੱਟਮਾਰ, ਟੀਐਸਯੂ ਨੇ ਕੀਤੀ ਨਿਖੇਧੀ
Publish Date: Sun, 26 Apr 2026 08:28 PM (IST)
Updated Date: Mon, 27 Apr 2026 04:19 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈ ਦਾ ਨੇੜਲੇ ਪਿੰਡ ਸੁਖਾਨੰਦ ਵਿਚ ਕੁਝ ਵਿਅਕਤੀਆਂ ਵੱਲੋਂ ਪਾਵਰਕਾਮ ਦੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੀ ਟੈਕਨੀਕਲ ਸਰਵਿਸ ਯੂਨੀਅਨ ਨੇ ਸਖਤ ਨਿਖੇਧੀ ਕੀਤੀ ਹੈ। ਜਾਣਕਾਰੀ ਦਿੰਦਿਆਂ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸ਼ਨੀਵਾਰ ਰਾਤ 10 ਵਜੇ ਦੇ ਕਰੀਬ ਸੁਖਾਨੰਦ ਦੇ ਕੁਝ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀਆਂ ਨੇ ਬਿਜਲੀ ਬੰਦ ਹੋਣ ਕਾਰਨ ਪਹਿਲਾਂ ਮੁਲਾਜ਼ਮ ਨਾਲ ਗਾਲੀ ਗਲੋਚ ਕੀਤਾ। ਇਸ ਤੋਂ ਬਾਅਦ ਬਿਜਲੀ ਛੱਡਣ ਲਈ ਧਮਕਾਇਆ। ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮ ਨੇ ਬਿਜਲੀ ਛੱਡਣ ਤੋਂ ਇਨਕਾਰ ਕਰ ਦਿੱਤਾ ਤਾਂ ਕੁਝ ਵਿਅਕਤੀ ਉੱਥੇ ਪਹੁੰਚ ਗਏ। ਬਿਜਲੀ ਗਰਿੱਡ ਵਿਚ ਪਹੁੰਚੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਆਗੂਆਂ ਤੇ ਵਰਕਰਾਂ ਵੱਲੋਂ ਉਸ ਦੇ ਫੋਨ ਖੋਹ ਲਏ ਗਏ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜਤ ਮੁਲਾਜ਼ਮ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਦਿਲ ਦਾ ਮਰੀਜ਼ ਹੈ। ਉਸ ਨੇ ਕਿਹਾ ਕਿ ਉਹ ਉਸ ਨੂੰ ਨਾ ਮਾਰਨ ਪਰ ਇਸ ਦੇ ਬਾਵਜੂਦ ਉਕਤ ਵਿਅਕਤੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਭਗਤਾ ਭਾਈਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।