- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫਤਾਰ

-34.64 ਗ੍ਰਾਮ ਹੈਰੋਇਨ, 2469 ਗ੍ਰਾਮ ਅਫੀਮ ਤੇ 120 ਪਾਬੰਦੀਸ਼ੁਦਾ ਕੈਪਸੂਲ ਬਰਾਮਦ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 34.64 ਗ੍ਰਾਮ ਹੈਰੋਇਨ, 2469 ਗ੍ਰਾਮ ਅਫੀਮ ਅਤੇ 120 ਕੈਪਸੂਲ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਮੱਛੀ ਮਾਰਕੀਟ ਵਿਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 120 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ । ਜਿਸ ਦੀ ਪਛਾਣ ਵਿਜੇ ਮਹਿਰਾ ਵਾਸੀ ਪਿੰਡ ਬਾਲਿਆਂਵਾਲੀ ਹਾਲ ਆਬਾਦ ਫੁੱਟਪਾਥ ਮੱਛੀ ਮਾਰਕੀਟ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਬਾਦਲ ਰੋਡ ਪੁਲ ਦੇ ਥੱਲੇ ਕਾਰਤਿਕ ਸ਼ਰਮਾ ਵਾਸੀ ਮੁਲਤਾਨੀਆ ਰੋਡ ਨੂੰ 2.40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸੇ ਥਾਣੇ ਦੀ ਪੁਲਿਸ ਨੇ ਪ੍ਰਤਾਪ ਨਗਰ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1469 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਰਾਜਨ ਵਾਸੀ ਪ੍ਰਤਾਪ ਨਗਰ ਬਠਿੰਡਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਦੇ ਨਾਲ ਸਿਲਵਰ ਪੇਪਰ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਵੀ ਬਰਾਮਦ ਕੀਤਾ ਹੈ। ਮੁਲਜਮ ਦੀ ਪਛਾਣ ਸਤਵਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬਹਿਮਣ ਦੀਵਾਨਾ ਤੋਂ ਬਲਵਿੰਦਰ ਸਿੰਘ ਨੂੰ 1.14 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਭੁੱਚੋ ਮੰਡੀ ਖੇਤਰ ਵਿਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਲਹਿਰਾ ਮੁਹੱਬਤ ਵਜੋਂ ਹੋਈ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਵੀ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਪਿੰਡ ਢੱਡੇ ਵਿਚ ਛਾਪੇਮਾਰੀ ਕਰਦਿਆਂ ਖੁਸ਼ਪ੍ਰੀਤ ਸਿੰਘ ਵਾਸੀ ਬਾਲਿਆਂਵਾਲੀ ਅਤੇ ਧਰਮਵੀਰ ਸਿੰਘ ਵਾਸੀ ਨੰਦਗੜ੍ਹ ਕੋਟੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ।
ਥਾਣਾ ਮੌੜ ਮੰਡੀ ਦੀ ਪੁਲਿਸ ਨੇ ਟਾਲਾ ਸਾਹਿਬ ਦੇ ਨੇੜੇ ਇਕ ਸ਼ੱਕੀ ਰਾਹਗੀਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਨਿਰਮਲ ਸਿੰਘ ਵਾਸੀ ਪਿੰਡ ਕਮਾਲੂ ਵਜੋਂ ਹੋਈ ਹੈ। ਇਸੇ ਤਰ੍ਹਾਂ ਹੀ ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਰਿਫਾਇਨਰੀ ਰੋਡ ’ਤੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਗਿਆਨਾ ਵਜੋਂ ਹੋਈ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਜੱਸੀ ਬਾਗ ਵਾਲੀ ਨੇੜਿਓਂ ਸੁਖਪਾਲ ਸਿੰਘ ਵਾਸੀ ਪਿੰਡ ਪੱਕਾ ਕਲਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਬਹੱਦ ਟੀ ਪੁਆਇੰਟ ਕੋਠੇ ਲਾਲ ਸਿੰਘ ਵਾਲੇ ਅਬਲੂ ਨੇੜੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਉਸਦਾ ਡੋਪ ਟੈਸਟ ਕਰਵਾਇਆ । ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕੀਤਾ ਗਿਆ।