ਪਾਬੰਦੀਸ਼ੁਦਾ ਪਦਾਰਥਾਂ ਤੇ ਡਰੱਗ ਮਨੀ ਸਣੇ 13 ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 13 ਵਿਅਕਤੀ ਗ੍ਰਿਫਤਾਰ
Publish Date: Tue, 10 Feb 2026 04:45 PM (IST)
Updated Date: Wed, 11 Feb 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਤੇ ਡਰੱਗ ਮਨੀ ਸਣੇ 13 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਵਿਅਕਤੀ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 42 ਗ੍ਰਾਮ ਹੈਰੋਇਨ, 1100 ਪਾਬੰਦੀਸ਼ੁਦਾ ਗੋਲ਼ੀਆਂ, 3 ਕਿੱਲੋ 500 ਗ੍ਰਾਮ ਭੁੱਕੀ ਤੇ 94 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਪਿੰਡ ਗੋਬਿੰਦਪੁਰਾ ’ਚ ਛਾਪੇਮਾਰੀ ਕਰਦਿਆਂ ਸੰਦੀਪ ਸਿੰਘ ਤੇ ਸਰਬਾ ਸਿੰਘ ਵਾਸੀ ਗੋਬਿੰਦਪੁਰਾ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਧੋਬੀਆਣਾ ਬਸਤੀ ’ਚ ਛਾਪੇਮਾਰੀ ਕਰਦਿਆਂ ਰਾਜੇਸ਼ ਕੁਮਾਰ ਵਾਸੀ ਬੇਅੰਤ ਨਗਰ ਤੇ ਰਾਜੂ ਸਿੰਘ ਵਾਸੀ ਧੋਬੀਆਣਾ ਬਸਤੀ ਨੂੰ ਛੇ ਗ੍ਰਾਮ ਹੈਰਇਨ ਸਣੇ ਗ੍ਰਫਤਾਰ ਕੀਤਾ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨਹਿਰ ਦੀ ਪਟੜੀ ’ਤੇ ਪੈਦਲ ਜਾ ਰਹੀ ਇਕ ਸ਼ੱਕੀ ਔਰਤ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਔਰਤ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸੁਖਪ੍ਰੀਤ ਕੌਰ ਵਾਸੀ ਪਿੰਡ ਬੀੜ ਤਲਾਬ ਵਜੋਂ ਹੋਈ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ’ਚ ਛਾਪੇਮਾਰੀ ਕਰਦਿਆਂ ਪ੍ਰਦੀਪ ਸਿੰਘ ਵਾਸੀ ਪਿੰਡ ਗੰਗਾ ਅਬਲੂ ਨੂੰ ਤਿੰਨ ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ, ਜਦਕਿ ਥਾਣਾ ਨਥਾਣਾ ਦੀ ਪੁਲਿਸ ਨੇ ਹਰਮੀਤ ਸਿੰਘ ਵਾਸੀ ਬੁਰਜ ਕਾਹਨਸਿੰਘ ਵਾਲਾ ਨੂੰ ਹਿਰਾਸਤ ’ਚ ਲੈ ਕੇ ਉਸਦਾ ਡੋਪ ਟੈਸਟ ਕਰਵਾਇਆ ਜਿਹੜਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਬਲਤੇਜ ਸਿੰਘ ਵਾਸੀ ਕਲਿਆਣ ਸੁੱਖਾ ਨੂੰ ਤਿੰਨ ਗ੍ਰਾਮ ਹੈਰਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਨਰਾਇਣ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਕਰਾੜ ਵਾਲਾ ਤੋਂ ਬਾਬੂ ਸਿੰਘ ਵਾਸੀ ਚੋਟੀਆਂ ਨੂੰ 1100 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਹਰਕਿਸ਼ਨਪੁਰਾ ਵਿੱਚ ਛਾਪੇਮਾਰੀ ਕਰਦਿਆਂ ਗੁਰਜੰਟ ਸਿੰਘ ਨੂੰ 3 ਕਿਲੋ 500 ਗ੍ਰਾਮ ਭੁੱਕੀ ਅਤੇ 94 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਸੇਖੂ ਵਿੱਚ ਛਾਪੇਮਾਰੀ ਕਰਦਿਆਂ ਜਸਵਿੰਦਰ ਸਿੰਘ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਸੰਗਤ ਮੰਡੀ ਦੀ ਪੁਲਿਸ ਨੇ ਹਰਮੇਲ ਸਿੰਘ ਵਾਸੀ ਪਥਰਾਲਾ ਨੂੰ ਨਰਸਿੰਗ ਕਲੋਨੀ ਤੋਂ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਮੌੜ ਮੰਡੀ ਪੁਲਿਸ ਨੇ ਦੋ ਵਿਅਕਤੀਆਂ ਨੀਰਜ ਕੁਮਾਰ ਵਾਸੀ ਮੌੜ ਕਲਾਂ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਕੋਟਫੱਤਾ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।