ਪਾਬੰਦੀਸ਼ੁਦਾ ਪਦਾਰਥਾਂ ਸਣੇ 9 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ
Publish Date: Sat, 14 Feb 2026 04:38 PM (IST)
Updated Date: Sun, 15 Feb 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨੌ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਣੇ ਗ੍ਰਿਫਤਾਰ ਕੀਤਾ ਹੈ ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 22.75 ਗ੍ਰਾਮ ਹੈਰੋਇਨ, 100 ਪਾਬੰਦੀਸ਼ੁਦਾ ਗੋਲੀਆਂ, 90 ਕੈਪਸੂਲ ਅਤੇ ਪੰਜ ਕਿਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਗੰਗਾ ’ਚ ਛਾਪਾਮਾਰੀ ਕਰਦਿਆਂ ਬਲਜਿੰਦਰ ਸਿੰਘ ਵਾਸੀ ਨਾਥਪੁਰਾ ਨੂੰ 90 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬੱਲੂਆਣਾ ਨੇੜੇ ਇਕ ਮੋਟਰਸਾਈਕਲ ਨੰਬਰ ਪੀਬੀ 3 ਏਸੀ 7247 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੋਟਰਸਾਈਕਲ ਸਵਾਰਾਂ ਕੋਲੋਂ ਪੰਜ ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਮਾਨਕ ਰਾਮ ਵਾਸੀ ਪਿੰਡ ਸਰਦਾਰਗੜ੍ਹ ਤੇ ਬਲਰਾਜ ਸਿੰਘ ਵਾਸੀ ਪਿੰਡ ਕਰਮਗੜ੍ਹ ਛਤਰਾ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦਿਆਂ ਗੁਰਵੀਰ ਸਿੰਘ ਨੂੰ 2.75 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਸਾਹਿਲ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਘੁੰਮਣ ਕਲਾਂ ਵਿਚ ਛਾਪੇਮਾਰੀ ਕਰਦਿਆਂ ਅਰਸ਼ਦੀਪ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਦਾਣਾ ਮੰਡੀ ਵਿਚ ਸ਼ੱਕੀ ਹਾਲਾਤ ’ਚ ਘੁੰਮ ਰਹੇ ਦੋ ਵਿਅਕਤੀਆਂ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰਮਣਦੀਪ ਸਿੰਘ ਤੇ ਅਰਸ਼ਦੀਪ ਸਿੰਘ ਵਾਸੀਆਨ ਪਿੰਡ ਜੀਵਨ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਬੰਬੀਹਾ ’ਚ ਛਾਪੇਮਾਰੀ ਕਰਦਿਆਂ ਪਾਲ ਕੌਰ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।