ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Mon, 12 Jan 2026 04:14 PM (IST)
Updated Date: Tue, 13 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋਂ ਪੁਲਿਸ ਨੇ 40 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਤਲਵੰਡੀ ਸਾਬੋਂ ਦੀ ਦਾਣਾ ਮੰਡੀ ਵਿੱਚ ਸ਼ੱਕ ਪੈਣ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਧਰਮਪੁਰਾ ਜ਼ਿਲ੍ਹਾ ਸਿਰਸਾ ਵਜੋਂ ਹੋਈ। ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।