ਰਾਜਿੰਦਰਾ ਕਾਲਜ ’ਚ ਰਜਿਸਟ੍ਰੇਸ਼ਨ ਕਮ ਕੌਂਸਲਿੰਗ ਕੈਂਪ ਲਾਇਆ
ਸਰਕਾਰੀ ਰਾਜਿੰਦਰਾ ਕਾਲਜ ਵਿਚ ਰਜਿਸਟ੍ਰੇਸ਼ਨ ਕਮ ਕਾਊਂਸਲਿੰਗ ਕੈਂਪ ਲਾਇਆ
Publish Date: Wed, 11 Feb 2026 05:05 PM (IST)
Updated Date: Thu, 12 Feb 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਮੌਕੇ ਮੁਹੱਈਆ ਕਰਵਾਉਣ ਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਈਏਐਸ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀਬੀਈਈ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰਜਿਸਟ੍ਰੇਸ਼ਨ ਕਮ ਕੌਂਸਲਿੰਗ ਕੈਂਪ ਲਾਇਆ ਗਿਆ। ਇਸ ਸਬੰਧੀ ਆਈਏਐੱਸ ਏਡੀਸੀ (ਵਿਕਾਸ)-ਕਮ-ਸੀਈਓ, ਡੀਬੀਈਈ ਬਠਿੰਡਾ ਮੈਡਮ ਕੰਚਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਕੁੱਲ 52 ਵਿਦਿਆਰਥੀਆਂ ਵੱਲੋਂ ਮੈਨੁਅਲ ਰਜਿਸਟ੍ਰੇਸ਼ਨ ਕਰਵਾਈ ਗਈ। ਉਕਤ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਪੰਜਾਬ ਸਰਕਾਰ ਦੇ ਪੀਜੀਆਰਕੈਮ ਪੋਰਟਲ ’ਤੇ ਵੀ ਸਫਲਤਾਪੂਰਵਕ ਕੀਤੀ ਗਈ। ਕੈਂਪ ਦੌਰਾਨ ਕੈਰੀਅਰ ਕੌਂਸਲਰ ਵਿਸ਼ਾਲ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਰੁਜ਼ਗਾਰ ਤੇ ਸਵੈ-ਰੁਜ਼ਗਾਰ ਸਬੰਧੀ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਮੌਕਿਆਂ ਬਾਰੇ ਵੀ ਗਾਈਡ ਕਰਦਿਆਂ ਉਨ੍ਹਾਂ ਨੂੰ ਭਵਿੱਖ ਸਬੰਧੀ ਸਹੀ ਦਿਸ਼ਾ ਦਿੱਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਫ਼ਤਰ ਡੀਬੀਈਈ ਬਠਿੰਡਾ ਵੱਲੋਂ ਚਲਾਏ ਜਾ ਰਹੇ ਟੈਲੀਗ੍ਰਾਮ ਚੈਨਲ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਡੀਬੀਈਈ ਬਲਤੇਜ ਸਿੰਘ, ਹਰਪ੍ਰੀਤ ਸਿੰਘ, ਵਿਕਰਮ ਆਦੀਵਾਲ ਤੇ ਰਾਜੀਪਾਲ ਆਦਿ ਵੀ ਹਾਜ਼ਰ ਸਨ।