ਸੜਕ ਹਾਦਸੇ ’ਚ ਆਟੋ ਚਾਲਕ ਗੰਭੀਰ ਜ਼ਖ਼ਮੀ
ਟਰਾਲੇ ਦੀ ਟੱਕਰ ਕਾਰਨ ਆਟੋ ਚਾਲਕ ਗੰਭੀਰ ਜ਼ਖ਼ਮੀ
Publish Date: Wed, 28 Jan 2026 05:59 PM (IST)
Updated Date: Thu, 29 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਸਥਾਨਕ ਸ਼ਹਿਰ ਦੇ ਫੌਜੀ ਚੌਂਕ ਨੇੜੇ ਸੜਕ ਦੇ ਵਿਚਾਲੇ ਖੜ੍ਹੇ ਟਰਾਲੇ ਦੇ ਪਿੱਛੇ ਆਟੋ ਰਿਕਸ਼ਾ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਆਟੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਹਰਸ਼ਿਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਰਵੀ ਕੁਮਾਰ ਵਾਸੀ ਅਹਾਤਾ ਨਿਯਾਜ ਮੁਹੰਮਦ ਵਜੋਂ ਹੋਈ।