ਟਰੈਕਟਰ-ਟਰਾਲੀ ਪਲਟਣ ਕਾਰਨ ਚਾਲਕ ਦੀ ਮੌਤ
ਟਰੈਕਟਰ-ਟਰਾਲੀ ਪਲਟਣ ਕਾਰਨ ਚਾਲਕ ਦੀ ਮੌਤ
Publish Date: Tue, 27 Jan 2026 05:37 PM (IST)
Updated Date: Wed, 28 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ–ਗੋਨਿਆਣਾ ਰੋਡ ’ਤੇ ਹਰਰਾਏਪੁਰ ਨੇੜੇ ਪਿੰਡ ਜੰਡਾਵਾਲਾ ਨੂੰ ਜਾਂਦੀ ਸੜਕ ’ਤੇ ਇਕ ਟਰੈਕਟਰ-ਟਰਾਲੀ ਦਾ ਸੰਤੁਲਨ ਵਿਗੜ ਜਾਣ ਕਾਰਨ ਹਾਦਸਾ ਵਾਪਰ ਗਿਆ, ਜਿਸ ’ਚ ਟਰੈਕਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਉੱਥੇ ਟਰੈਕਟਰ-ਟਰਾਲੀ ਖੇਤਾਂ ’ਚ ਪਲਟੀ ਹੋਈ ਮਿਲੀ ਅਤੇ ਚਾਲਕ ਦੀ ਮੌਤ ਹੋ ਚੁੱਕੀ ਸੀ। ਘਟਨਾ ਵਾਲੀ ਥਾਂ ’ਤੇ ਥਾਣਾ ਨੇਹੀਆਂਵਾਲਾ ਦੀ ਪੁਲਿਸ ਵੀ ਮੌਜੂਦ ਸੀ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਤੇ ਮ੍ਰਿਤਕ ਦੀ ਪਛਾਣ ਮੌਕੇ ’ਤੇ ਹੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਜੀਵਨ ਸਿੰਘ (36), ਪੁੱਤਰ ਜੰਟਾ ਸਿੰਘ, ਵਾਸੀ ਪਿੰਡ ਜੰਡਵਾਲਾ ਵਜੋਂ ਹੋਈ ਹੈ। ਜੀਵਨ ਸਿੰਘ ਕੰਮ ਮੁਕਾ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ’ਚ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਟਰੈਕਟਰ-ਟਰਾਲੀ ਸੜਕ ਤੋਂ ਉਤਰ ਕੇ ਖੇਤਾਂ ’ਚ ਪਲਟ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਪੁਲਿਸ ਵੱਲੋਂ ਲਾਜ਼ਮੀ ਕਾਰਵਾਈ ਪੂਰੀ ਕਰਨ ਉਪਰੰਤ ਸਹਾਰਾ ਟੀਮ ਨੇ ਮ੍ਰਿਤਕ ਸਰੀਰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਭੇਜ ਦਿੱਤਾ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।