ਸਲਾਬਤਪੁਰਾ ਦੇ 19 ਪਰਿਵਾਰ ‘ਆਪ’ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ
ਸਲਾਬਤਪੁਰਾ ਦੇ 19 ਪਰਿਵਾਰ ਆਪ ਨੂੰ ਛੱਡ
Publish Date: Sun, 22 Feb 2026 06:02 PM (IST)
Updated Date: Mon, 23 Feb 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਰਾਮਪੁਰਾ ਫੂਲ ਵਿਚ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਸਲਾਬਤਪੁਰਾ ਤੋਂ 2 ਮੌਜੂਦਾ ਅਤੇ 1 ਸਾਬਕਾ ਪੰਚਾਇਤ ਮੈਂਬਰ ਨੇ 19 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਸ਼ਵਿੰਦਰ ਸਿੰਘ ਸਲਾਬਤਪੁਰਾ ਸੀਨੀਅਰ ਆਗੂ ਸ੍ਰੋਮਣੀ ਅਕਾਲੀ ਦਲ ਵੈਸਟ ਕੈਨੇਡਾ ਅਤੇ ਗੁਰਲਾਲ ਸਿੰਘ ਧਾਲੀਵਾਲ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਸੈਂਟਰਲ ਜੋਨ ਕੈਨੇਡਾ ਦੀ ਪ੍ਰੇਰਨਾ ਸਦਕਾ ਪਿੰਡ ਸਲਾਬਤਪੁਰਾ ਦੇ ਹਰਜੀਤ ਸਿੰਘ ਬੱਬੂ ਮੈਂਬਰ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਕੇਵਲ ਸਿੰਘ ਫੌਜੀ ਮੈਂਬਰ, ਹਰਜਿੰਦਰ ਸਿੰਘ ਕਾਕਾ, ਬੱਬੂ ਸਿੰਘ, ਆਮਰ ਸਿੰਘ, ਜੋਧਾ ਸਿੰਘ, ਕਿਰਨਦੀਪ ਕੌਰ, ਸੁਖਪ੍ਰੀਤ ਕੌਰ, ਪਰਮਿੰਦਰ ਕੌਰ, ਸੁਖਜੀਤ ਕੌਰ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਨ੍ਹਾਂ ਰੈਲੀਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪ ਮੁਹਾਰੇ ਉਤਸਾਹ ਨਾਲ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਪਿੰਡ ਭਾਈਰੂਪਾ ਦੀ ਅਨਾਜ ਮੰਡੀ ਵਿੱਚ 28 ਫਰਵਰੀ ਨੂੰ ਪੰਜਾਬ ਬਚਾਓ ਰੈਲੀ ਵਿਚ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਸ ਰੈਲੀ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਜੀਤ ਸਿੰਘ ਧੁੰਨਾ, ਜੀਤ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਖਾਲਸਾ, ਸਰਬਜੀਤ ਸਿੰਘ ਕਾਂਗੜ, ਬਲੋਰ ਸਿੰਘ ਕਾਂਗੜ, ਗੁਰਵਿੰਦਰ ਕੌਰ ਭਗਤਾ, ਮਨਜੀਤ ਸਿੰਘ ਰਾਜਗੜ੍ਹ, ਵਿਸਾਖਾ ਸਿੰਘ, ਹਰਦੀਪ ਸਿੰਘ, ਲਖਵੀਰ ਸਿੰਘ ਆਦਿ ਹਾਜਰ ਸਨ।