ਛੱਤ ਤੋਂ ਡਿੱਗ ਕੇ 7 ਸਾਲਾ ਬੱਚਾ ਗੰਭੀਰ ਜ਼ਖਮੀ
ਛੱਤ ਤੋਂ ਡਿੱਗ ਕੇ 7 ਸਾਲਾਂ ਬੱਚਾ ਗੰਭੀਰ ਜ਼ਖਮੀ
Publish Date: Sun, 25 Jan 2026 04:37 PM (IST)
Updated Date: Mon, 26 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐਤਵਾਰ ਨੂੰ ਪਤੰਗ ਉਡਾਉਣ ਸਮੇਂ ਇਕ ਦਰਦਨਾਕ ਹਾਦਸੇ ’ਚ 7 ਸਾਲਾ ਬੱਚਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਸੁਧਾਕਰ (7) ਪੁੱਤਰ ਗੁੱਡੂ ਕੁਮਾਰ ਵਾਸੀ ਗਲੀ ਨੰਬਰ 4, ਮੰਦਰ ਕਲੋਨੀ, ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ਉਹ ਲਗਭਗ 15 ਫੁੱਟ ਹੇਠਾਂ ਡਿੱਗ ਪਿਆ। ਡਿੱਗਣ ਨਾਲ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਟੀਮ ਮੌਕੇ ‘ਤੇ ਪਹੁੰਚੀ। ਮੁੱਢਲੀ ਮਦਦ ਦੇਣ ਤੋਂ ਬਾਅਦ ਜ਼ਖ਼ਮੀ ਬੱਚੇ ਨੂੰ ਤੁਰੰਤ ਇਲਾਜ ਲਈ ਏਮਜ਼ ਬਠਿੰਡਾ ’ਚ ਦਾਖ਼ਲ ਕਰਵਾਇਆ। ਡਾਕਟਰਾਂ ਦਾ ਕਹਿਣਾ ਹੈ ਕਿ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਤੰਗਬਾਜ਼ੀ ਦੌਰਾਨ ਬੱਚਿਆਂ ਦੀ ਸੁਰੱਖਿਆ ’ਤੇ ਖ਼ਾਸ ਧਿਆਨ ਦਿੱਤਾ ਜਾਵੇ ਤੇ ਇਸਦੇ ਨਾਲ-ਨਾਲ ਛੱਤਾਂ ’ਤੇ ਸੁਰੱਖਿਆ ਦੇ ਯੋਗ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ।