ਮੇਅਰ ਵੱਲੋਂ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ
ਮੇਅਰ ਵੱਲੋਂ ਜੱਸੀ ਚੌਂਕ ਵਿਖੇ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ
Publish Date: Fri, 06 Feb 2026 05:31 PM (IST)
Updated Date: Sat, 07 Feb 2026 04:05 AM (IST)
-ਸੀਵਰੇਜ ਤੇ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਹੋਣ ਨਾਲ ਲੋਕਾਂ ਨੂੰ ਮਿਲੇਗਾ ਲਾਭ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਗਰ ਨਿਗਮ ਦੇ ਮੇਅਰ : ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਬਲਰਾਜ ਸਿੰਘ ਪੱਕਾ ਦੇ ਵਾਰਡ ਨੰਬਰ 16 ’ਚ ਸਥਿਤ ਜੱਸੀ ਚੌਂਕ ਵਿਖੇ ਲਗਭਗ 16 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਤੇ ਜਲ ਸਪਲਾਈ ਪਾਈਪਲਾਈਨ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ, ਜਿਸ ਨਾਲ ਜੱਸੀ ਚੌਕ ਅਤੇ ਸੁਸ਼ਾਂਤ ਸਿਟੀ-2 ਦੇ ਵਸਨੀਕਾਂ ਨੂੰ ਕਾਫ਼ੀ ਰਾਹਤ ਮਿਲੀ। ਇਸ ਮੌਕੇ ਕੌਂਸਲਰ ਬਲਰਾਜ ਸਿੰਘ ਪੱਕਾ (ਐੱਮਸੀ., ਵਾਰਡ 16) ਨਿਰਮਲ ਸਿੰਘ ਮਾਨ, ਬਲਵਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਹਰੀ ਸਿੰਘ, ਜਗਰੂਪ ਸਿੰਘ, ਦੇਵ ਸਿੰਘ, ਡਾ. ਮਨਜੀਤ ਸਿੰਘ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਸਨ।
ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰ. 16 ’ਚ ਜੱਸੀ ਚੌਂਕ ਅਤੇ ਸੁਸ਼ਾਂਤ ਸਿਟੀ-2 ਦੇ ਵਸਨੀਕਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਵਿੱਚ ਸੀਵਰੇਜ ਤੇ ਪੀਣਯੋਗ ਪਾਣੀ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਮਿਲੇਗਾ ਅਤੇ ਲੋਕਾਂ ਨੂੰ ਸਾਫ਼ ਤੇ ਸੁਚਾਰੂ ਪਾਣੀ ਦੀ ਸਪਲਾਈ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਤੇ ਨਸ਼ਾ-ਮੁਕਤ ਸੂਬਾ, "ਰੰਗਲਾ ਪੰਜਾਬ" ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਬਠਿੰਡਾ ਨੂੰ ਦੇਸ਼ ਦੇ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਬਲਰਾਜ ਸਿੰਘ ਪੱਕਾ, ਸਰਪੰਚ ਗੁਰਵਿੰਦਰ ਸਿੰਘ ਤੇ ਨਿਰਮਲ ਸਿੰਘ ਮਾਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਯੋਜਨਾ ਇਲਾਕੇ ਦੇ ਵਿਕਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ।