ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ, ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ
Publish Date: Wed, 07 Jan 2026 05:15 PM (IST)
Updated Date: Thu, 08 Jan 2026 04:03 AM (IST)

-ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਸਨਮਾਨ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਸ੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਹਾਜੀਰਤਨ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਨਵੇਂ ਚੁਣੇ ਗਏ ਮੈਂਬਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਨਵੇਂ ਚੁਣੇ ਨੁਮਾਇੰਦਿਆਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ ਅਤੇ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਵੱਲੋਂ ਕੀਤੀ ਗਈ। ਇਸ ਮੌਕੇ ਹੋਰਨਾਂ ਦੇ ਨਾਲ ਓਐੱਸਡੀ ਗੁਰਚਰਨ ਸਿੰਘ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ, ਵਰਕਿੰਗ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ, ਰਵੀਪ੍ਰੀਤ ਸਿੰਘ ਸਿੱਧੂ (ਹਲਕਾ ਤਲਵੰਡੀ ਸਾਬੋ), ਇਕਬਾਲ ਸਿੰਘ ਬਬਲੀ ਢਿੱਲੋਂ (ਹਲਕਾ ਇੰਚਾਰਜ ਬਠਿੰਡਾ ਸ਼ਹਿਰੀ), ਮਾਨ ਸਿੰਘ ਭੁੱਚੋ ਮੰਡੀ, ਦਲਜੀਤ ਸਿੰਘ ਗੁਰੂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਪੂਰੀ ਤਰ੍ਹਾਂ ਚੜ੍ਹਦੀ ਕਲਾ ’ਚ ਹਨ ਤੇ ਪਾਰਟੀ ਨੂੰ ਖਤਮ ਕਰਨ ਦੇ ਸੁਪਨੇ ਦੇਖਣ ਵਾਲਿਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ। ਸਰਕਾਰੀ ਧੱਕੇਸ਼ਾਹੀਆਂ ਦੇ ਬਾਵਜੂਦ ਮਾਲਵੇ ’ਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਪਾਰਟੀ ਦੀ ਮਜ਼ਬੂਤੀ ਦਾ ਸਬੂਤ ਹੈ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਪਾਰਟੀ ਦੀ ਤਾਕਤ ਦੱਸਦਿਆਂ ਸਮੁੱਚੇ ਬਠਿੰਡਾ ਜ਼ਿਲ੍ਹੇ ਤੇ ਲੋਕ ਸਭਾ ਹਲਕੇ ਦੇ ਅਕਾਲੀ ਵਰਕਰਾਂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਅਤੇ ਧੰਨਵਾਦ ਵੀ ਦਿੱਤਾ। ਇਸ ਮੌਕੇ ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ, ਗੁਲਾਬ ਸਿੰਘ ਢੇਲਵਾਂ, ਹਰਜੀਤ ਸਿੰਘ, ਗੁਰਦੀਪ ਸਿੰਘ ਕੋਟਸ਼ਮੀਰ ਤੇ ਓਮ ਪ੍ਰਕਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ, ਵਰਕਰ ਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਰਹੇ।