ਸੁਆਮੀ ਬ੍ਰਹਮਮੁਨੀ ਨੂੰ ਮਿਲਣਾ ਚਾਹੀਦੈ ਪਦਮਸ਼੍ਰੀ ਐਵਾਰਡ : ਸੰਧੂ
ਸੁਆਮੀ ਬ੍ਰਹਮਮੁਨੀ ਨੂੰ ਪਦਮ ਸ੍ਰੀ ਐਵਾਰਡ ਮਿਲਣਾ ਚਾਹੀਦਾ-ਸੰਧੂ
Publish Date: Sat, 11 Apr 2026 04:41 PM (IST)
Updated Date: Sun, 12 Apr 2026 04:03 AM (IST)

-265ਵੇਂ ਅੱਖਾਂ ਦੇ ਮੁਫ਼ਤ ਲੈਂਜ ਕੈਂਪ ਦੇ ਉਦਘਾਟਨ ਦੌਰਾਨ ਪ੍ਰਗਟਾਏ ਵਿਚਾਰ ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ 265ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਲਗਾਇਆ ਗਿਆ। ਇਸ ਕੈਂਪ ’ਚ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ। ਇਸ ਦੌਰਾਨ ਸਤਨਾਮ ਸਿੰਘ ਸੰਧੂ ਮੈਂਬਰ ਸਭਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਦੇ ਮੌਜੂਦਾ ਗੱਦੀਨਸ਼ੀਨ ਸੁਆਮੀ ਬ੍ਰਹਮਮੁਨੀ ਜੀ ਦੇ ਉੱਦਮਾਂ ਦੀ ਸ਼ਲਾਘਾ ਕਰਦੇ ਕਿਹਾ ਕਿ ਸੁਆਮੀ ਬ੍ਰਹਮਮੁਨੀ ਨੂੰ ਪਦਮਸ਼੍ਰੀ ਐਵਾਰਡ ਮਿਲਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਅਗਲੇ ਸਾਲ ਸੁਆਮੀ ਬ੍ਰਹਮਮੁਨੀ ਨੂੰ ਪਦਮ ਸ੍ਰੀ ਐਵਾਰਡ ਦੇਣ ਲਈ ਨਾਮ ਪੇਸ਼ ਕੀਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਆਪਣੇ ਫੰਡ ਵਿੱਚੋਂ ਹਸਪਤਾਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਸਮੇਂ ਸੰਧੂ ਨੇ ਦਾਅਵਾ ਕੀਤਾ ਕਿ ਭਾਰਤ ਤੇਜ਼ੀ ਨਾਲ ਵਿਕਸਤ ਰਾਸ਼ਟਰ ਵੱਲ ਵੱਧ ਰਿਹਾ ਹੈ ਅਤੇ ਦੁਨੀਆਂ ਭਰ ਦੇਸ਼ਾਂ ਵਿਚ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ। 2029 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਔਰਤਾਂ ਨੂੰ 33 ਫੀਸਦੀ ਰਾਖਵਾ ਕੋਟਾ ਦੇਣ ਸਬੰਧੀ ਅਪ੍ਰੈਲ ਮਹੀਨੇ ਲੋਕ ਸਭਾ ਵਿਚ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਰਾਜ ਸਭਾ ’ਚ ਸੌ ਫੀਸਦੀ ਹਾਜਰ ਹੋ ਕੇ ਪੰਜਾਬ ਅਤੇ ਲੋਕਾਂ ਦੇ ਮੁੱਦੇ ਚੁੱਕ ਰਹੇ ਹਨ। ਇਸ ਮੌਕੇ ਮੈਂਬਰ ਰਾਜ ਸਭਾ ਸੰਧੂ ਨੇ ਕਿਹਾ ਕਿ ਜਿਵੇਂ ਵਿਵੇਕ ਹਸਪਤਾਲ ਸਮਾਜ ਜਲਾਲ ਨੇ ਸੇਵਾ ਵਿਚ ਆਪਣਾ ਯੋਗਦਾਨ ਪਾ ਕੇ ਪਿੰਡ ਜਲਾਲ ਦਾ ਦੁਨੀਆਂ ਭਰ ’ਚ ਨਾਮ ਰੌਸ਼ਨ ਕੀਤਾ ਹੈ, ਉਸੇ ਤਰ੍ਹਾਂ ਹਰ ਮਨੁੱਖ ਨੂੰ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੱਖਾਂ ਦਾ ਇਲਾਜ ਸਭ ਤੋਂ ਉੱਤਮ ਇਲਾਜ ਹੈ ਤੇ ਵਿਵੇਕ ਹਸਪਤਾਲ ਵੱਲੋਂ ਵਿਲੱਖਣ ਤੇ ਵਡਮੁੱਲੀ ਸੇਵਾ ਬਾਖੂਬੀ ਨਿਭਾਈ ਜਾ ਰਹੀ ਹੈ। ਸਮਾਜ ਵਿਚਲੀਆਂ ਸਮਾਜਿਕ ਕੁਰੀਤੀਆਂ ਚਿੰਤਾ ਦਾ ਵਿਸ਼ਾ ਹਨ, ਪਰ ਸੰਤ ਮਹਾਂਪੁਰਸ਼ ਹੀ ਸਮਾਜ ਨੂੰ ਸਹੀ ਸੇਧ ਦੇ ਕੇ ਸਮਾਜਿਕ ਕੁਰੀਤੀਆਂ ਦੂਰ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਬੰਧਕਾਂ ਨੂੰ ਅੱਖਾਂ ਦੀ ਪੜਾਈ ਸਬੰਧੀ ਕੋਰਸ ਸੁਰੂ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਮਾਜ ਦੀ ਅਗਵਾਈ ਕਰਦੇ ਮੰਚ ਜਿਵੇਂ ਕਿ ਗ੍ਰਾਮ ਪੰਚਾਇਤਾਂ, ਕਲੱਬ ਆਦਿ ਅੱਗੇ ਆ ਕੇ ਸਮਾਜ ਦੀ ਬੇਹਤਰੀ ਲਈ ਯਤਨ ਕਰਨ। ਇਸ ਦੌਰਾਨ ਉਨ੍ਹਾਂ ਨੇ ਮਰੀਜਾਂ ਦਾ ਹਾਲ ਚਾਲ ਵੀ ਜਾਣਿਆ ਅਤੇ ਹਸਪਤਾਲ ਹਰ ਸਾਲ ਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਆਮੀ ਬ੍ਰਹਮਮੁਨੀ ਜੀ ਨੇ ਮੁੱਖ ਮਹਿਮਾਨ, ਵੱਖ-ਵੱਖ ਸ਼ਖ਼ਸੀਅਤਾਂ ਤੇ ਮਰੀਜ਼ਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵੱਲੋਂ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ, ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਪਰਮਪਾਲ ਸਿੰਘ ਸੈਰੀ ਵਾਇਸ ਚੇਅਰਮੈਨ ਆਕਸਫੋਰਡ ਸਕੂਲ ਭਗਤਾ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਪ੍ਰਧਾਨ ਆਕਸਫੋਰਡ ਸਕੂਲ ਭਗਤਾ, ਗੁਰਮੀਤ ਸਿੰਘ ਗਿੱਲ ਆਕਸਫੋਰਡ ਸਕੂਲ, ਗੁਰਵਿੰਦਰ ਸਿੰਘ ਬਰਾੜ ਆਦਿ ਸਨਮਾਨ ਕੀਤਾ। ਇਸ ਮੌਕੇ ਬਾਬਾ ਗੰਗਾ ਰਾਮ, ਸੰਤ ਰਿਸ਼ੀ ਰਾਮ, ਡਾ. ਰਵੀਕਾਂਤ ਬਮੋਤਰਾ, ਡਾ. ਮਿਨਾਕਸ਼ੀ ਸਿੰਧੂ, ਸਮਾਜ ਸੇਵੀ ਆਗੂ ਗੁਲਾਬ ਚੰਦ ਸਿੰਗਲਾ ਆਦਿ ਹਾਜ਼ਰ ਸਨ।