- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਉਗਰਾਹਾਂ ਵੱਲੋਂ ਰਾਮਗੜ੍ਹ ਭੂੰਦੜ ਅਤੇ ਮਾਈਸਰਖਾਨਾ ’ਚ ਨਵੀਆਂ ਕਮੇਟੀਆਂ ਦੀ ਚੋਣ

-ਭਾਕਿਯੂ ਉਗਰਾਹਾਂ ਵੱਲੋਂ ਰਾਮਗੜ੍ਹ ਭੂੰਦੜ ਤੇ ਮਾਈਸਰਖਾਨਾ ’ਚ ਬਣੀਆਂ ਨਵੀਆਂ ਕਮੇਟੀਆਂ
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮੌੜ ਵੱਲੋਂ ਪਿੰਡ ਰਾਮਗੜ੍ਹ ਭੂੰਦੜ ਅਤੇ ਮਾਈਸਰਖਾਨਾ ਵਿਖੇ ਨਵੀਆਂ ਪਿੰਡ ਕਮੇਟੀਆਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ, ਜਨਰਲ ਸਕੱਤਰ ਗੁਰਮੇਲ ਸਿੰਘ ਬੱਬਲੀ ਅਤੇ ਬਲਾਕ ਆਗੂ ਗੁਰਜੀਤ ਸਿੰਘ ਬੰਗੇਹਰ ਦੀ ਅਗਵਾਈ ਹੇਠ ਦੋਵਾਂ ਪਿੰਡਾਂ ਵਿੱਚ ਕਿਸਾਨਾਂ ਦਾ ਭਰਵਾਂ ਇਕੱਠ ਹੋਇਆ। ਇਸ ਦੌਰਾਨ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਥੇਬੰਦੀ ਦੇ ਸੰਵਿਧਾਨ ਅਤੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮ ਨਗਰ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਿਆ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ੇ ਅਤੇ ਬੇਰੁਜ਼ਗਾਰੀ ਖ਼ਤਮ ਕਰਕੇ 'ਭਗਤ ਸਿੰਘ ਦੇ ਸੁਪਨਿਆਂ ਦਾ ਰਾਜ' ਲਿਆਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਹਾਲਾਤ ਇਹ ਹਨ ਕਿ ਆਪਣੇ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ 'ਤੇ ਆਏ ਦਿਨ ਸੜਕਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕਰ-ਮੁਕਤ ਸਮਝੌਤੇ ਕਰਕੇ ਵਿਦੇਸ਼ੀ ਨੀਤੀਆਂ ਧੱਕੇ ਨਾਲ ਥੋਪੀਆਂ ਜਾ ਰਹੀਆਂ ਹਨ। ਅਮਰੀਕੀ ਖੇਤੀਬਾੜੀ ਵਸਤਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਲਿਆ ਕੇ ਦੇਸੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਉਨ੍ਹਾਂ ਸਾਰੇ ਵਰਗਾਂ ਨੂੰ ਸਿਰ ਜੋੜ ਕੇ ਇਸ ਵਿਰੁੱਧ ਵੱਡੀ ਤਿਆਰੀ ਨਾਲ ਲੜਨ ਦਾ ਸੱਦਾ ਦਿੱਤਾ ਇਸ ਮੌਕੇ ਸਥਾਨਕ ਕਿਸਾਨਾਂ ਦੇ ਸਹਿਯੋਗ ਨਾਲ ਦੋਵਾਂ ਪਿੰਡਾਂ ਵਿੱਚ ਨਵੀਆਂ ਅਹੁਦੇਦਾਰੀਆਂ ਦੀ ਚੋਣ ਕਰਦਿਆਂ ਪਿੰਡ ਰਾਮਗੜ੍ਹ ਭੂੰਦੜ ਵਿਖੇ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਤੇ ਪਿੰਡ ਇਕਾਈ ਦੇ ਪ੍ਰਧਾਨ ਗੁਰਤੇਜ ਸਿੰਘ, ਖਜਾਨਚੀ ਗੁਰਬਚਨ ਸਿੰਘ, ਸਕੱਤਰ ਇੰਦਰਜੀਤ ਸਿੰਘ, ਜਗਦੇਵ ਸਿੰਘ,ਮਿੱਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਪਿੰਡ ਇਕਾਈ ਚੁਣੀ ਗਈ। ਇਸ ਤੋਂ ਬਾਅਦ ਪਿੰਡ ਮਾਈਸਰਖਾਨਾ ਵਿਖੇ 19 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਪਿੰਡ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ, ਸਕੱਤਰ ਦਰਸ਼ਨ ਸਿੰਘ, ਖਜਾਨਚੀ ,ਬਲਵਿੰਦਰ ਸਿੰਘ (ਰੂਪ), ਮੀਤ ਪ੍ਰਧਾਨ ਕੇਵਲ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਸਮੇਤ ਪਿੰਡ ਇਕਾਈ ਚੁਣੀ ਗਈ। ਦੋਹਾਂ ਪਿੰਡਾਂ ਦੀਆਂ ਨਵੀਆਂ ਚੁਣੀਆਂ ਇਕਾਈਆਂ ਨੇ ਜਥੇਬੰਦੀ ਦੇ ਸੰਵਿਧਾਨ, ਅਨੁਸ਼ਾਸਨ ਤੇ ਮੰਗਾਂ ਲਈ ਲੜਨ ਲਈ ਭਰੋਸਾ ਦਿਵਾਇਆ।