- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਦੇਵ ਅਕਲੀਆ ਦੀ ਅਗਵਾਈ ਹੇਠ ਪਿੰਡ ਖੇਮੂਆਣਾ ਦੇ 100 ਪਰਿਵਾਰ ਭਾਜਪਾ ’ਚ ਸ਼ਾਮਲ

-ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਵਾਗਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਵਿਧਾਨ ਸਭਾ ਹਲਕਾ ਭੁੱਚੋ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਖੇਮੂਆਣਾ ਦੇ 100 ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਧਾਰਣ ਲੋਕਾਂ ਦੀ ਪਾਰਟੀ ਹੈ ਅਤੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕਾਂ ਦੇ ਭਲੇ ਲਈ ਕੰਮ ਕਰ ਰਹੀ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋ ਰਿਹਾ ਹੈ। ਇਸ ਕਰਕੇ ਪੰਜਾਬ ਦੇ ਲੋਕ ਆਪ ਮੁਹਾਰੇ ਹੀ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਪਿੰਡ ਖੇਮੂਆਣਾ ਦੇ ਭਾਜ੍ਪਾ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆ ਆਖਦਿਆਂ ਹਲਕਾ ਭੁੱਚੋ ਦੇ ਇੰਚਾਰਜ ਅਤੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵੱਡੀਆਂ ਆਸਾਂ ਨਾਲ ਬਣਾਈ ਸੀ ਪਰੰਤੂ ਭਗਵੰਤ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ, ਜਿਸ ਕਰਕੇ ਪੰਜਾਬ ਦੇ ਲੋਕ ਹੁਣ ਇਸ ਨੂੰ ਚਲਦਾ ਕਰਨ ਲਈ ਮਨ ਬਣਾ ਚੁੱਕੇ ਹਨ।
ਇਸ ਤੋਂ ਇਲਾਵਾ ਅਕਾਲੀ ਦਲ ਵੀ ਲੋਕਾਂ ਦੀ ਆਵਾਜ਼ ਨਹੀਂ ਬਣ ਸਕਿਆ ਅਤੇ ਨਾ ਹੀ ਕਾਂਗਰਸ ਲੰਬਾ ਸਮਾਂ ਰਾਜ ਕਰਨ ਦੇ ਬਾਵਜੂਦ ਵੀ ਲੋਕਾਂ ਦਾ ਕੁਝ ਸਵਾਰ ਸਕੀ ਹੈ। ਇਸ ਕਰਕੇ ਹੁਣ ਪੰਜਾਬ ਦੇ ਲੋਕਾਂ ਨੂੰ ਭਾਜਪਾ ਤੋਂ ਵੱਡੀਆਂ ਉਮੀਦਾਂ ਹੋਣ ਕਰਕੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣੇ ਅਤੇ ਰਾਜਸਥਾਨ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਰਹੀਆਂ ਹਨ। ਜੇਕਰ ਆਪਾਂ ਵੀ ਪੰਜਾਬ ਵਿਚ ਇਹ ਸਹੂਲਤਾਂ ਲੈਣਾ ਚਾਹੁੰਦੇ ਹਾਂ ਤਾਂ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਜਰੂਰੀ ਹੈ। ਇਸ ਮੌਕੇ ਸਰਕਲ ਪ੍ਰਧਾਨ ਜਸਵੰਤ ਸਿੰਘ ਮਾਨ, ਸਰਕਲ ਮੀਤ ਪ੍ਰਧਾਨ ਗੁਰਸਾਹਿਬ ਸਿੰਘ ਖੇਮੂਆਣਾ ਮੌਜੂਦ ਸਨ।
ਇਸ ਮੌਕੇ ਸੁਖਦੇਵ ਸਿੰਘ ਫੌਜੀ,ਮਹਿੰਦਰ ਸਿੰਘ, ਠਾਣਾ ਸਿੰਘ, ਤੇਜਾ ਸਿੰਘ, ਕੁਲਵੰਤ ਸਿੰਘ, ਗੁਰਨਾਮ ਸਿੰਘ, ਸਰਬਜੀਤ ਕੌਰ, ਬੇਅੰਤ ਸਿੰਘ, ਕੁਲਵੀਰ ਸਿੰਘ, ਮੱਖਣ ਸਿੰਘ, ਗੁਲਜ਼ਾਰ ਸਿੰਘ, ਅਜੈਬ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਖਾਲਸਾ, ਮੰਦਰ ਸਿੰਘ, ਭੂਰਾ ਸਿੰਘ, ਸੁਖਮੰਦਰ ਸਿੰਘ, ਨਿੱਕਾ ਸਿੰਘ, ਦਲਬੀਰ ਸਿੰਘ, ਅਜੈਬ ਸਿੰਘ, ਗੁਰਦੀਪ ਸਿੰਘ, ਮੰਦਰ ਸਿੰਘ, ਸੂਰਜ ਸਿੰਘ, ਤਾਰਾ ਸਿੰਘ ਅਤੇ ਬਲਵੀਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ।