ਪਿੰਡ ਖੇਮੂਆਣਾ ਦੇ 15 ਪਰਿਵਾਰ ਭਾਜਪਾ ’ਚ ਸ਼ਾਮਲ
ਪਿੰਡ ਖੇਮੂਆਣਾ ਦੇ 15 ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ
Publish Date: Fri, 06 Mar 2026 05:57 PM (IST)
Updated Date: Sat, 07 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਹਲਕਾ ਭੁੱਚੋ ਦੇ ਪਿੰਡ ਖੇਮੂਆਣਾ ਵਿਖੇ ਬਲਦੇਵ ਸਿੰਘ ਆਕਲੀਆ ਜ਼ਿਲ੍ਹਾ ਪ੍ਰਧਾਨ ਭਾਜਪਾ ਐਸਸੀ ਮੋਰਚਾ ਬਠਿੰਡਾ ਤੇ ਹਲਕਾ ਇੰਚਾਰਜ ਭੁੱਚੋ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਨੇਤਾ ਦਰਸ਼ਨ ਸਿੰਘ, ਪਿੰਡ ਇਕਾਈ ਦੀ ਪ੍ਰਧਾਨ ਮਹਿਲਾ ਆਗੂ ਮਨਜੀਤ ਕੌਰ, ਹਰਬੰਸ ਸਿੰਘ ਅਤੇ ਤਰਸੇਮ ਕੁਮਾਰ ਆਪਣੇ ਸਾਥੀਆਂ ਸਮੇਤ ‘ਆਪ’ ਨੂੰ ਛੱਡ ਕੇ 15 ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਾਮਲ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰ ਵਧਾਈ ਦੇ ਪਾਤਰ ਹਨ, ਜੋ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਦਾ ਹਿੱਸਾ ਬਨਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਨੇ ਲੋਕਾਂ ਨੂੰ ਸਿਰਫ ਲਾਰਿਆਂ ਵਿਚ ਰੱਖਿਆ ਜਦੋਂ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਲਈ ਹਰ ਸਮੇਂ ਤੱਤਪਰ ਰਹਿੰਦੀ ਹੈ। ਇਸ ਮੌਕੇ ਬਲਦੇਵ ਸਿੰਘ ਆਕਲੀਆ ਨੇ ਸ਼ਾਮਲ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਦੂਜੇ ਪਾਸੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਪਰਖ ਚੁੱਕੇ ਹਨ, ਜੋ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ, ਸਰਕਲ ਗੋਨਿਆਣਾ ਪ੍ਰਧਾਨ ਸੰਦੀਪ ਬਿੰਟਾ, ਸਰਕਲ ਜੀਦਾ ਪ੍ਰਧਾਨ ਜਸਵੰਤ ਸਿੰਘ ਮਾਨ, ਰਮਨਦੀਪ ਸਿੰਘ ਬਰਾੜ ਜੰਡਾਂ ਵਾਲਾ, ਗੁਰਸਾਹਿਬ ਸਿੰਘ ਖੇਮੂਆਣਾ, ਸੁਖਦੇਵ ਸਿੰਘ ਫੌਜੀ, ਕੁਲਬੀਰ ਸਿੰਘ, ਨੀਲਾ ਸਿੰਘ ਸਮੇਤ ਬਹੁਤ ਸਾਰੇ ਪਰਿਵਾਰ ਸ਼ਾਮਲ ਸਨ।