ਚੇਅਰਮੈਨ ਮਾਨ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਚੇਅਰਮੈਨ ਮਾਨ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ
Publish Date: Fri, 17 Apr 2026 04:51 PM (IST)
Updated Date: Sat, 18 Apr 2026 04:03 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਬੇਹਤਰੀ ਲਈ ਯਤਨਸ਼ੀਲ ਹੈ, ਜਿਸ ਤਹਿਤ ਹੀ ਅਨਾਜ ਮੰਡੀ ਵਿਚ ਕਿਸਾਨ ਭਰਾਵਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਭੋਡੀਪੁਰਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਉਣ ਉਪਰੰਤ ਕੀਤਾ। ਇਸ ਮੌਕੇ ਚੇਅਰਮੈਨ ਨੇ ਦਾਣਾ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਲ ਨਹੀ ਆਉਣ ਦਿੱਤੀ ਜਾਵੇਗੀ। ਕਣਕ ਦੀ ਖਰੀਦ ਸੁਰੂ ਕਰਵਾਉਣ ਦੀ ਖੁਸ਼ੀ ਵਿਚ ਸਰਪੰਚ ਹਰਪ੍ਰੀਤ ਸਿੰਘ ਭੋਡੀਪੁਰਾ ਨੇ ਚੇਅਰਮੈਨ ਮਾਨ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਪ ਆਗੂ ਅਤੇ ਕਿਸਾਨ ਹਾਜਰ ਸਨ।