ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ 11 ਜਣੇ ਨਾਮਜ਼ਦ
ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ 11 ਖਿਲਾਫ਼ ਕੇਸ ਦਰਜ
Publish Date: Tue, 17 Mar 2026 04:50 PM (IST)
Updated Date: Wed, 18 Mar 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਘਸੋਖਾਨਾ ’ਚ ਮੰਦਰ ਦੇ ਝਗੜੇ ਸਬੰਧੀ ਇਕ ਨੌਜਵਾਨ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪੁਲਿਸ ਨੇ ਇਸ ਮਾਮਲੇ ’ਚ ਮੰਦਰ ਦੇ ਪ੍ਰਬੰਧਕਾਂ ਸਮੇਤ 11 ਵਿਅਕਤੀਆਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਟਫੱਤਾ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਹਰਪ੍ਰੀਤ ਕੌਰ ਵਾਸੀ ਪਿੰਡ ਘਸੋਖਾਨਾ ਨੇ ਦੱਸਿਆ ਕਿ ਮੰਦਰ ਦੀ ਕੰਧ ਨੂੰ ਲੈ ਕੇ ਪ੍ਰਬੰਧਕਾਂ ਨਾਲ ਉਸ ਦੇ ਪਰਿਵਾਰ ਦਾ ਝਗੜਾ ਹੋਇਆ ਸੀ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਮੰਦਰ ਪ੍ਰਬੰਧਕਾਂ ਤੇ ਪਿੰਡ ਦੇ ਕੁਝ ਲੋਕਾਂ ਨੇ ਉਸ ਦੇ ਪਤੀ ਸੁਖਦੇਵ ਸਿੰਘ ਨੂੰ ਇੰਨਾ ਜ਼ਲੀਲ ਕੀਤਾ ਕਿ ਉਸ ਨੇ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਪੀੜਤ ਦੇ ਬਿਆਨ ਦੇ ਆਧਾਰ ’ਤੇ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ, ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ, ਬਲੌਰ ਸਿੰਘ ਪੁੱਤਰ ਕਰਤਾਰ ਸਿੰਘ, ਕੇਬਲ ਸਿੰਘ ਤੇ ਗੁਲਾਬ ਸਿੰਘ ਪੁੱਤਰਾਨ ਬਲਜੀਤ ਸਿੰਘ, ਬਲਵੀਰ ਸਿੰਘ ਪੁੱਤਰ ਦੀਵਾਨ ਸਿੰਘ, ਅਵਤਾਰ ਸਿੰਘ ਪੁੱਤਰ ਕਰਤਾਰ ਸਿੰਘ, ਬਲੀ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰਾਨ ਭੋਲਾ ਸਿੰਘ, ਕਰਮ ਸਿੰਘ ਪੁੱਤਰ ਅਵਤਾਰ ਸਿੰਘ, ਖੁਸ਼ਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਘਸੋਖਾਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ ਹੋਈ।