- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਚੇ ਦੌਰਾਨ ਸਿਹਤ ਵਿਗੜਣ ਕਾਰਨ ਵਾਪਸ ਪਿੰਡ ਆ ਗਿਆ, ਜਿਸ ਨੂੰ ਰਾਮਪੁਰਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਕਤ ਕਿਸਾਨ ਦੀ ਹਾਲਤ ਨੂੰ ਦੇਖਦਿਆਂ ਰਾਮਪੁਰਾ ਤੋ ਫਰੀਦਕੋਟ ਹਸਪਤਾਲ ਨੂੰ ਰੈਫਰ ਕਰ ਦਿੱਤਾ ਗਿਆ।

ਮਨਪ੍ਰੀਤ ਸਿੰਘ ਗਿੱਲ, ਪੱਤਰ ਪ੍ਰੇਰਕ, ਰਾਮਪੁਰਾ ਫੂਲ : ਖੇਤੀ ਕਾਨੂੰਨਾਂ ਵਿਰੁੱਧ ਲੱਗੇ ਦਿੱਲੀ ਮੋਰਚੇ ਤੋਂ ਵਾਪਸ ਆਪਣੇ ਪਿੰਡ ਫੂਲ ਪਰਤੇ ਕਿਸਾਨ ਦੀ ਮੌਤ ਹੋਣ ਦੀ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲਾਭ ਸਿੰਘ (50) ਪੁੱਤਰ ਹਾਕਮ ਸਿੰਘ ਵਾਸੀ ਫੂਲ ਪੱਤੀ ਜਟਾਣਾ ਪਿਛਲੇ ਕੁੱਝ ਦਿਨ੍ਹਾਂ ਤੋਂ ਦਿੱਲੀ ਮੋਰਚੇ ਵਿੱਚ ਗਿਆ ਹੋਇਆ ਸੀ। ਮੋਰਚੇ ਦੌਰਾਨ ਸਿਹਤ ਵਿਗੜਣ ਕਾਰਨ ਵਾਪਸ ਪਿੰਡ ਆ ਗਿਆ, ਜਿਸ ਨੂੰ ਰਾਮਪੁਰਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਕਤ ਕਿਸਾਨ ਦੀ ਹਾਲਤ ਨੂੰ ਦੇਖਦਿਆਂ ਰਾਮਪੁਰਾ ਤੋ ਫਰੀਦਕੋਟ ਹਸਪਤਾਲ ਨੂੰ ਰੈਫਰ ਕਰ ਦਿੱਤਾ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਤੋਂ ਵੀ ਲਾਭ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਪੀਜੀਆਈ ਇਲਾਜ ਲਈ ਲੈ ਜਾਂਦੇ ਸਮੇ ਰਾਸਤੇ ਵਿਚ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਪੋਸਟ ਮਾਰਟਮ ਰਾਮਪੁਰਾ ਫੂਲ ਦੇ ਸਰਕਾਰੀ ਹਸਪਤਾਲ 'ਚ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਮ੍ਰਿਤਕ ਕਿਸਾਨ ਦੀ ਪਤਨੀ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਆਪਣੇ ਪਿੱਛੇ ਇਕ ਪੁੱਤਰ ਤੇ ਇਕ ਪੁੱਤਰੀ ਛੱਡ ਗਿਆ ਹੈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਪਿੰਡ ਵਾਸੀਆਂ ਨੇ ਉਕਤ ਕਿਸਾਨ ਨੂੰ ਯੋਗ ਮੁਆਵਜ਼ਾ ਤੇ ਅਤੇ ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।