ਚੋਰੀਸ਼ੁਦਾ 3 ਬਾਈਕਾਂ ਸਣੇ ਇਕ ਕਾਬੂ
ਕੈਪਸ਼ਨ: ਚੋਰੀ ਦੇ ਮੋਟਰਸਾਈਕਲਾ ਸਮੇਤ ਕਾਬੂ ਕੀਤਾ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਪਾਰਟੀ ਨਾਲ।
Publish Date: Sun, 22 Feb 2026 07:28 PM (IST)
Updated Date: Mon, 23 Feb 2026 04:13 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਥਾਣਾ ਸੰਗਤ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸੰਗਤ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਵੱਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਦੇ ਬੱਸ ਅੱਡੇ ’ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੱਬਵਾਲੀ ਸਾਈਡ ਤੋਂ ਆ ਰਹੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਕਤ ਨੌਜਵਾਨ ਪੁਲਿਸ ਕੋਲ ਮੋਟਰਸਾਈਕਲ ਦੇ ਕਾਗਜ਼ਾਤ ਨਾ ਹੋਣ ਦਾ ਬਹਾਨਾ ਬਣਾ ਕੇ ਬਚਾਅ ਕਰਨ ਦੀ ਕੋਸ਼ਿਸ਼ ਕਰਨ ਲੱਗਾ ਸ਼ੱਕ ਪੈਣ ’ਤੇ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਗਈ । ਜਾਂਚ ਪੜ੍ਹਤਾਲ ਦੌਰਾਨ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸ ਵੱਲੋਂ ਚੋਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਮੇਤ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨੋਜ ਕੁਮਾਰ ਉਰਫ ਮੋਨੂੰ ਪੁੱਤਰ ਸੁਸ਼ੀਲ ਕੁਮਾਰ ਵਾਸੀ ਵਾਰਡ ਨੰਬਰ 6 ਕਬੀਰ ਬਸਤੀ ਮੰਡੀ ਡੱਬਵਾਲੀ (ਹਰਿਆਣਾ) ਜ਼ਿਲ੍ਹਾ ਸਿਰਸਾ ਦੇ ਤੌਰ ’ਤੇ ਹੋਈ ਹੈ ।ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਚੌਰੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਹੋਰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਦੌਰਾਨ ਜਿਸ ਕੋਲੋਂ 2 ਹੋਰ ਚੋਰੀ ਕੀਤੇ ਗਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਜੋਂ ਉਸਨੇ ਬਠਿੰਡਾ ਸ਼ਹਿਰ ਚੋਂ ਚੋਰੀ ਕੀਤੇ ਸਨ।