ਲੀਡ)---ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਰਵਾਈ ਨਾਰੀ ਸ਼ਕਤੀ ਨੂੰ ਸਮਰਪਿਤ 'ਸ਼ੀ ਰਨਜ਼ 2026' ਮੈਰਾਥਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੌੜ ਮੰਡੀ ਵਿਖੇ ਨਾਰੀ ਸ਼ਕਤੀ ਨੂੰ ਸਮਰਪਿਤ 'ਸ਼ੀ ਰਨਜ਼ 2026' ਮੈਰਾਥਨ ਦਾ ਆਯੋਜਨ
Publish Date: Wed, 09 Sep 2026 06:15 PM (IST)
Updated Date: Thu, 10 Sep 2026 04:02 AM (IST)
ਫੋਟੋ : 16, 17 ਕੈਪਸਨ :- ਵਾਇਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਦੌੜ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨਾਲ ਕੈਪਸ਼ਨ : ਚੇਅਰ ਪਰਸਨ ਰਾਜ ਲਾਲੀ ਗਿੱਲ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ * ਸਕੂਲਾਂ ਦੇ ਵਿਦਿਆਰਥੀਆਂ ਤੇ ਇਲਾਕੇ ਦੀਆਂ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨਾਰੀ ਸ਼ਕਤੀ, ਮਹਿਲਾ ਸਸ਼ਕਤੀਕਰਨ, ਸਿਹਤ ਅਤੇ ਸਮਾਨਤਾ ਦਾ ਸੰਦੇਸ਼ ਦੇਣ ਲਈ ਮੌੜ ਮੰਡੀ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ੇਸ਼ 2.5 ਕਿਲੋਮੀਟਰ ਲੰਬੀ ਮੈਰਾਥਨ ਦੌੜ ਸ਼ੀ ਰਨਜ਼ 2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌੜ ਨੂੰ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੱਲੋਂ ਅਕਾਸ਼ ਵਿਚ ਗੁਬਾਰੇ ਛੱਡਦਿਆਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੈਰਾਥਨ ਦੌੜ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਆਸ-ਪਾਸ ਦੇ ਇਲਾਕੇ ਦੀਆਂ ਮਹਿਲਾਵਾਂ ਨੇ ਬੜੇ ਉਤਸ਼ਾਹ ਨਾਲ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਦੌੜ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਜੇਤੂ ਦੌੜਾਕਾਂ ਨੂੰ ਵਿਸ਼ੇਸ਼ ਤੌਰ ਤੇ ਨਗਦ ਰਾਸ਼ੀ ਅਤੇ ਯਾਦਗਾਰੀ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਮਹਿਲਾਵਾਂ ਦੀ ਸਿਹਤ, ਆਤਮ-ਨਿਰਭਰਤਾ ਅਤੇ ਸਮਾਜ ਵਿੱਚ ਬਰਾਬਰੀ ਦੇ ਹੱਕਾਂ ਤੇ ਜ਼ੋਰ ਦਿੱਤਾ।ਇਸ ਮੌਕੇ ਵੱਡੀਆਂ ਸਿਆਸੀ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਤੇ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ, ਰਿਟਾਇਰਡ ਇੰਪਲਾਈਜ਼ ਵਿੰਗ ਦੇ ਪੰਜਾਬ ਵਾਈਸ ਪ੍ਰਧਾਨ ਰਣਜੀਤ ਸਿੰਘ ਮਠਾੜੂ, ਸਾਬਕਾ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ, ਚੇਅਰਮੈਨ ਜਤਿੰਦਰ ਭੱਲਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਬੱਲ੍ਹੋ, ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਸ਼ਾਮਲ ਸਨ।ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚੋਂ ਐਸ.ਡੀ.ਐਮ. ਮੌੜ ਗੁਰਜਿੰਦਰ ਸਿੰਘ, ਤਹਿਸੀਲਦਾਰ ਸੁਨੀਲ ਕੁਮਾਰ ਅਤੇ ਥਾਣਾ ਮੌੜ ਦੇ ਮੁਖੀ ਤਰਨਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਰਾਂ ਅਤੇ ਮੌੜ ਮੰਡੀ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ।