ਮਾਊਂਟ ਲਿਟਰਾ ਜ਼ੀ ਸਕੂਲ ’ਚ ਪੰਜਾਬੀ ਸਕਿੱਟ ਮੁਕਾਬਲਾ ਕਰਵਾਇਆ ਮਾਊਂਟ ਲਿਟਰਾ ਜ਼ੀ ਸਕੂਲ ’ਚ ਪੰਜਾਬੀ ਸਕਿੱਟ ਮੁਕਾਬਲਾ ਕਰਵਾਇਆ
Publish Date: Sat, 17 Oct 2026 04:36 PM (IST)
Updated Date: Sat, 17 Oct 2026 04:39 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ-ਹਾਊਸ ਪੰਜਾਬੀ ਸਕਿੱਟ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ਮੁੱਦਿਆਂ ’ਤੇ ਆਧਾਰਿਤ ਸਕਿੱਟਾਂ ਪੇਸ਼ ਕਰਕੇ ਆਪਣੀ ਪ੍ਰਤਿਭਾ, ਰਚਨਾਤਮਕਤਾ ਤੇ ਅਦਾਕਾਰੀ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਦਾ ਵਿਚੀ ਹਾਊਸ ਨੇ ‘ਬਜ਼ੁਰਗਾਂ ਦਾ ਸਤਿਕਾਰ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਕੋਲੰਬਸ ਹਾਊਸ ਨੇ ‘ਦਾਜ ਦੀ ਸਮੱਸਿਆ’ ਵਿਸ਼ੇ ’ਤੇ ਸਕਿੱਟ ਪੇਸ਼ ਕਰਕੇ ਦੂਜਾ, ਗਾਂਧੀ ਹਾਊਸ ਨੇ ‘ਸਾਈਬਰ ਬੁਲਿੰਗ’ ਵਿਸ਼ੇ ’ਤੇ ਤੀਜਾ ਅਤੇ ਆਇਨਸਟਾਈਨ ਹਾਊਸ ਨੇ ‘ਇਨਸਾਨੀਅਤ ਦਾ ਪਤਨ’ ਵਿਸ਼ੇ ’ਤੇ ਪੇਸ਼ਕਾਰੀ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਮਾਜਿਕ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਦਰਸ਼ਕਾਂ ਨੂੰ ਮਹੱਤਵਪੂਰਨ ਸੰਦੇਸ਼ ਦਿੱਤੇ। ਉਨ੍ਹਾਂ ਦੇ ਆਤਮਵਿਸ਼ਵਾਸ, ਸੰਚਾਰ ਕਲਾ ਅਤੇ ਅਦਾਕਾਰੀ ਦੀ ਹਾਜ਼ਰ ਦਰਸ਼ਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਗੀਤਾ ਪਿੱਲੇ ਨੇ ਜੇਤੂ ਵਿਦਿਆਰਥੀਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।