- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਿੱਟੇ ਦੀ ਵਿਕਰੀ ’ਤੇ ਸਵਾਲ, ਆਮ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਤੰਗ ਕਰਨ ਦੇ ਦੋਸ਼

ਚਿੱਟੇ ਦੀ ਵਿਕਰੀ ’ਤੇ ਸਵਾਲ, ਆਮ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਤੰਗ ਕਰਨ ਦੇ ਦੋਸ਼
ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਤੀਜਾ ਦਿਨ
ਫੋਟੋ : 88।, 89, 90
ਕੈਪਸ਼ਨ: ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਦੀਆਂ ਬੀਬੀਆਂ ਨੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਦਿੱਤਾ ਮੰਗ ਪੱਤਰ।
ਕੈਪਸ਼ਨ: ਪਿੰਡ ਲਾਲੇਆਣਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਰਵੀਪ੍ਰੀਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਆਗੂ।
ਕੈਪਸ਼ਨ :ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਵੀਪ੍ਰੀਤ ਸਿੰਘ ਸਿੱਧੂ।
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ,
ਤਲਵੰਡੀ ਸਾਬੋ
ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਦੇ ਤੀਜੇ ਦਿਨ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਦੇ ਹਲਕਾ ਇੰਚਾਰਜ ਅਤੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਲਾਲੇਆਣਾ ਵਿਖੇ ਲੋਕਾਂ ਨਾਲ ਰਾਬਤਾ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੈਨੀਫੈਸਟੋ ਵਾਸਤੇ ਲੋਕਾਂ ਦੇ ਸੁਝਾਅ ਅਤੇ ਮੰਗਾਂ ਇਕੱਤਰ ਕੀਤੀਆਂ।
ਇਸ ਮੌਕੇ ਪਿੰਡ ਵਾਸੀਆਂ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਕੁਝ ਵਾਸੀਆਂ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਹ ਧਰਮਸ਼ਾਲਾ ਵਿੱਚ ਬੈਠਦੇ ਹਨ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਜਾਂ ਤੰਗ ਕੀਤਾ ਜਾਂਦਾ ਹੈ, ਜਦਕਿ ਉਨ੍ਹਾਂ ਦੇ ਦਾਅਵੇ ਮੁਤਾਬਕ ਪਿੰਡ ਵਿੱਚ ਨਸ਼ੇ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਉਸੇ ਤਰ੍ਹਾਂ ਦੀ ਸਖ਼ਤੀ ਦਿਖਾਈ ਨਹੀਂ ਦਿੰਦੀ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਹੀ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾਵੇਗਾ ਤਾਂ ਨਸ਼ੇ ਦੇ ਕਾਰੋਬਾਰ ’ਤੇ ਰੋਕ ਕਿਵੇਂ ਲੱਗੇਗੀ।
ਰਵੀਪ੍ਰੀਤ ਸਿੰਘ ਸਿੱਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ 2027 ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰ ਕੀਤੇ ਜਾਣ ਵਾਲੇ ਮੈਨੀਫੈਸਟੋ ਵਿੱਚ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ, ਰੁਜ਼ਗਾਰ, ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਦੇ ਸੁਝਾਅ ਪਾਰਟੀ ਤੱਕ ਪਹੁੰਚਾਏ ਜਾਣਗੇ।
ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਤਾਂ ਲਗਾਤਾਰ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਪੁਲਿਸ ਦੀ ਕਾਰਵਾਈ ਦਾ ਡਰ ਰਹੇ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਲੋਕ ਖੁੱਲ੍ਹ ਕੇ ਸ਼ਿਕਾਇਤਾਂ ਕਰਦੇ ਰਹਿਣ ਤਾਂ ਇਹ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਬੂਟਾ ਸਿੰਘ ਸਰਪੰਚ ਲਾਲੇਆਣਾ, ਹਰਤਬਾਲ ਸਿੰਘ ਸੁੱਖੀ ਨਿੱਜੀ ਸਹਾਇਕ, ਜਸਬੀਰ ਸਿੰਘ ਪਥਰਾਲਾ, ਜਸਵਿੰਦਰ ਸਿੰਘ ਜੈਲਦਾਰ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਭਾਗੀਵਾਂਦਰ, ਅਮਨਦੀਪ ਸਿੰਘ ਟਾਂਡੀਆਂ ਤੋਂ ਇਲਾਵਾ ਪਿੰਡ ਦੇ ਵਰਕਰ ਅਤੇ ਅਕਾਲੀ ਦਲ ਦੇ ਆਗੂ ਹਾਜ਼ਰ ਸਨ।