ਖਾਲਸਾ ਕਾਲਜ ‘ਚ ਕੁਇਜ਼ ਮੁਕਾਬਲੇ ਕਰਵਾਏ ਖਾਲਸਾ ਕਾਲਜ ‘ਚ ਕੁਇਜ਼ ਮੁਕਾਬਲੇ ਕਰਵਾਏ
Publish Date: Thu, 03 Sep 2026 05:26 PM (IST)
Updated Date: Fri, 04 Sep 2026 04:01 AM (IST)
ਖਾਲਸਾ ਕਾਲਜ ‘ਚ ਕੁਇਜ਼ ਮੁਕਾਬਲੇ ਕਰਵਾਏ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਆਨਰੇਰੀ ਸਕੱਤਰ ਕਾਲਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਅਤੇ ਆਈ-ਟੈਕ ਕਲੱਬ ਵੱਲੋਂ ਆਈਕਿਊਏਸੀ ਦੇ ਸਹਿਯੋਗ ਨਾਲ ਕੰਪਿਊਟਰ ਦੇ ਬੁਨਿਆਦੀ ਗਿਆਨ ਅਤੇ ਡਿਜੀਟਲ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਟੀਮ ਭਾਵਨਾ, ਸਮੇਂ ਦੀ ਪਾਬੰਦੀ ਅਤੇ ਖੇਡ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਡਿਜੀਟਲੀਕਰਨ ਅਤੇ ਕੰਪਿਊਟਰ ਦੇ ਬੁਨਿਆਦੀ ਗਿਆਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਵਿੱਚ ਕੰਪਿਊਟਰ ਵਿਭਾਗ ਦੇ 18 ਵਿਦਿਆਰਥੀਆਂ ਨੇ ਭਾਗ ਲਿਆ। ਤਿੰਨ-ਤਿੰਨ ਵਿਦਿਆਰਥੀਆਂ ਦੀਆਂ ਛੇ ਟੀਮਾਂ ਬਣਾਈਆਂ ਗਈਆਂ। ਟੀਮ ‘ਡੀ’ ਦੇ ਕੁਲਬੀਰ ਸਿੰਘ, ਅਰਸ਼ਦੀਪ ਕੌਰ ਅਤੇ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਟੀਮ ‘ਸੀ’ ਦੇ ਮਨਪ੍ਰੀਤ ਕੌਰ, ਰਸਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ ਦੂਜਾ, ਜਦਕਿ ਟੀਮ ‘ਈ’ ਦੇ ਹਰਮਨਦੀਪ ਕੌਰ, ਮਨਪ੍ਰੀਤ ਬਾਵਾ ਅਤੇ ਹਰਕੀਰਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਪ੍ਰੋ. ਰੁਪਿੰਦਰ ਕੌਰ ਨੇ ਕੀਤਾ। ਜੱਜਾਂ ਦੀ ਭੂਮਿਕਾ ਪ੍ਰੋ. ਗੁਰਬਿੰਦਰ ਪਾਲ ਕੌਰ ਅਤੇ ਪ੍ਰੋ. ਸੰਦੀਪ ਕੌਰ ਧਨੇਸਰ ਨੇ ਨਿਭਾਈ। ਵਿਭਾਗ ਮੁਖੀ ਡਾ. ਅਮਨਦੀਪ ਕੌਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋ. ਮਨਜੀਤ ਕੌਰ ਨੇ ਸਹਿਯੋਗ ਦਿੱਤਾ।