ਰਾਜੀਵ ਛਾਬੜਾ ਨੇ ਡੀਈਓ ਸੈਕੰਡਰੀ ਬਠਿੰਡਾ ਵਜੋਂ ਅਹੁਦਾ ਸੰਭਾਲਿਆ
ਰਾਜੀਵ ਛਾਬੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਵਜੋਂ ਅਹੁਦਾ ਸੰਭਾਲਿਆ
Publish Date: Fri, 09 Oct 2026 09:57 PM (IST)
Updated Date: Sat, 10 Oct 2026 04:09 AM (IST)
ਫੋਟੋ : 51 ਕੈਪਸ਼ਨ : ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਦਾ ਸਵਾਗਤ ਕਰਦਿਆਂ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਿੱਖਿਆ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਰਾਜੀਵ ਛਾਬੜਾ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਤੋਂ ਬਦਲੀ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਵਜੋਂ ਨਿਯੁਕਤੀ ਕੀਤੀ ਗਈ ਹੈ। ਰਾਜੀਵ ਛਾਬੜਾ ਨੇ ਅੱਜ ਬਠਿੰਡਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਮਮਤਾ ਖੁਰਾਣਾ ਸੇਠੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਚਮਕੌਰ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਠਿੰਡਾ ਜਸਵੀਰ ਸਿੰਘ, ਪ੍ਰਿੰਸੀਪਲ ਅਮ੍ਰਿਤ ਪਾਲ ਸਿੰਘ ਭੱਟੀ, ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਕਰਮਜੀਤ ਸਿੰਘ, ਹੈੱਡ ਮਾਸਟਰ ਐਸੋਸੀਏਸ਼ਨ ਦੇ ਕੁਲਵਿੰਦਰ ਕਟਾਰੀਆ, ਐਸਸੀ/ਬੀਸੀ ਯੂਨੀਅਨ ਦੇ ਮਹਿੰਦਰ ਪਾਲ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹੇ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਵੱਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।