ਰਾਜਵੀਰ ਸਿੰਘ ਨੂੰ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਬਣਾਏ ਜਾਣ ’ਤੇ ਸਨਮਾਨ, ਮੁੱਖ ਮੰਤਰੀ ਦੇ ਓਐਸਡੀ ਹਨ ਰਾਜਵੀਰ ਸਿੰਘ ਰਾਜਵੀਰ ਸਿੰਘ ਨੂੰ ਰਾਸ਼ਟਰੀ ਕਾਰਜਕਾਰਨੀ ’ਚ ਮੈਂਬਰ ਬਣਾਏ ਜਾਣ ’ਤੇ ਸਨਮਾਨ
Publish Date: Mon, 14 Sep 2026 04:04 PM (IST)
Updated Date: Mon, 14 Sep 2026 04:05 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਓਐਸਡੀ ਰਾਜਵੀਰ ਸਿੰਘ ਨੂੰ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਚੁਣੇ ਜਾਣ ’ਤੇ ਪਾਰਟੀ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪ ਐਸਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫੈਸਲੇ ਨੂੰ ਪਾਰਟੀ ਲਈ ਅਹਿਮ ਦੱਸਿਆ। ਇਸ ਮੌਕੇ ਚੁਸਪਿੰਦਰ ਸਿੰਘ ਚਹਿਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਆਪ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਅਤੇ ਆਪ ਐਜੂਕੇਸ਼ਨਲ ਵਿੰਗ ਦੇ ਸੂਬਾ ਸਕੱਤਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਹਰਮੰਦਰ ਸਿੰਘ ਬਰਾੜ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਅਤੇ ਰਾਜਵੀਰ ਸਿੰਘ ਨੂੰ ਰਾਸ਼ਟਰੀ ਕਾਰਜਕਾਰਨੀ ਵਿੱਚ ਮੈਂਬਰ ਬਣਾਉਣ ਦਾ ਫੈਸਲਾ ਪਾਰਟੀ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਨੂੰ ਦੇਸ਼ ਭਰ ਵਿੱਚ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਲੋਕ ਹਿੱਤ ਵਿੱਚ ਕਈ ਮਹੱਤਵਪੂਰਨ ਕੰਮ ਕੀਤੇ ਹਨ ਅਤੇ ਉਨ੍ਹਾਂ ਦੀ ਅਗਵਾਈ ਦਾ ਲਾਭ ਪਾਰਟੀ ਨੂੰ ਰਾਸ਼ਟਰੀ ਪੱਧਰ ’ਤੇ ਵੀ ਮਿਲੇਗਾ। ਪਾਰਟੀ ਆਗੂਆਂ ਨੇ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਦੋਵਾਂ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਓਐਸਡੀ ਰਾਜਵੀਰ ਸਿੰਘ ਮਿਲ ਕੇ ਪੰਜਾਬ ਪੱਖੀ ਅਹਿਮ ਫੈਸਲੇ ਲੈ ਰਹੇ ਹਨ। ਅਖੀਰ ਵਿਚ ਆਪ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।