ਗੁਰੂ ਕਾਸ਼ੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ ਗੁਰੂ ਕਾਸ਼ੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
Publish Date: Fri, 28 Aug 2026 04:18 PM (IST)
Updated Date: Fri, 28 Aug 2026 04:22 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਤਿਉਹਾਰ ਰੱਖੜੀ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰੱਖੜੀ ਬਣਾਉਣ ਅਤੇ ਥਾਲੀ ਸਜਾਵਟ (ਥਾਲੀ ਡੈਕੋਰੇਸ਼ਨ) ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਅਤੇ ਰਚਨਾਤਮਕ ਰੱਖੜੀਆਂ ਤਿਆਰ ਕੀਤੀਆਂ। ਥਾਲੀ ਡੈਕੋਰੇਸ਼ਨ ਮੁਕਾਬਲੇ ਵਿੱਚ ਵੀ ਬੱਚਿਆਂ ਨੇ ਵੱਖ-ਵੱਖ ਰੰਗਾਂ ਅਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਮਨਮੋਹਕ ਥਾਲੀਆਂ ਸਜਾਈਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਵਿਦਿਆਰਥੀਆਂ ਨੂੰ ਰਿਸ਼ਤਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਰਿਸ਼ਤਿਆਂ ਦੀ ਮਹੱਤਤਾ ਘੱਟ ਰਹੀ ਹੈ ਜੋ ਸਾਡੇ ਸਮਾਜ ਲਈ ਸ਼ੁਭ ਸੰਕੇਤ ਨਹੀਂ ਹਨ। ਸਾਨੂੰ ਬਿਨ੍ਹਾਂ ਕਿਸੇ ਲਾਲਚ ਦੇ ਆਪਸੀ ਪ੍ਰੇਮ ਪਿਆਰ ਅਤੇ ਆਪਣੇ ਭੈਣ ਭਰਾਵਾਂ ਦੀ ਮੱਦਦ ਲਈ ਤਿਆਰ ਰਹਿਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਇਸ ਸ਼ੁਭ ਦਿਹਾੜੇ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਬਣਾਏ ਗਏ ਸਮਾਨ ਦੀ ਖ਼ੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਆਪਸੀ ਪ੍ਰੇਮ ਪਿਆਰ ਅਤੇ ਸਾਂਝਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਲਈ ਸਾਨੂੰ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਵੱਧ ਚੜ੍ਹ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ। ਅੰਤ ਵਿੱਚ ਅਧਿਆਪਕਾਂ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਤਿਉਹਾਰਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਅੱਗੇ ਤੋਂ ਵੀ ਨਿਰੰਤਰ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।