ਰਾਮਾ ਮੰਡੀ ਦੇ ਲਵ ਹਰਨੀਨ ਨੇ ਤੀਰਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਮਗਾ ਰਾਮਾ ਮੰਡੀ ਦੇ ਲਵ ਹਰਨੀਨ ਨੇ ਤੀਰਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਮਗਾ, ਰਾਜ ਪੱਧਰੀ ਟੀਮ ਲਈ ਚੋਣ
Publish Date: Fri, 02 Oct 2026 05:08 PM (IST)
Updated Date: Fri, 02 Oct 2026 05:10 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਲਵ ਹਰਨੀਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ ਹੈ। ਇਸ ਪ੍ਰਦਰਸ਼ਨ ਦੇ ਆਧਾਰ ’ਤੇ ਲਵ ਹਰਨੀਨ ਦੀ ਰਾਜ ਪੱਧਰੀ ਟੀਮ ਲਈ ਵੀ ਚੋਣ ਹੋਈ ਹੈ। ਲਵ ਹਰਨੀਨ ਦੀ ਇਸ ਉਪਲਬਧੀ ਨਾਲ ਸਕੂਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਉਸਨੇ ਇਹ ਸਫਲਤਾ ਆਰਚਰੀ ਕੋਚ ਜਸਪਾਲ ਸਿੰਘ ਦੇ ਮਾਰਗਦਰਸ਼ਨ ਹੇਠ ਨਿਰੰਤਰ ਅਭਿਆਸ, ਮਿਹਨਤ ਅਤੇ ਅਨੁਸ਼ਾਸਨ ਨਾਲ ਹਾਸਲ ਕੀਤੀ। ਵਿਦਿਆਰਥੀ ਦੀ ਇਸ ਪ੍ਰਾਪਤੀ ਨੂੰ ਸਕੂਲ ਵੱਲੋਂ ਖੇਡ ਖੇਤਰ ਵਿੱਚ ਉਸਦੀ ਲਗਨ ਅਤੇ ਪ੍ਰਤਿਭਾ ਦਾ ਨਤੀਜਾ ਦੱਸਿਆ ਗਿਆ। ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਲਵ ਹਰਨੀਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਤਮਗਾ ਜਿੱਤਣਾ ਅਤੇ ਰਾਜ ਪੱਧਰੀ ਟੀਮ ਲਈ ਚੁਣਿਆ ਜਾਣਾ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਲਵ ਹਰਨੀਨ ਦੇ ਮਾਪਿਆਂ ਅਤੇ ਕੋਚ ਜਸਪਾਲ ਸਿੰਘ ਨੂੰ ਵੀ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਨ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।