- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕੋਟਫੱਤਾ ਦੀ ਨਵੀਂ ਐੱਸਐੱਚਓ. ਰਾਣੀ ਕੌਰ ਨੇ ਸੰਭਾਲਿਆ ਅਹੁਦਾ,

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟਫੱਤਾ : ਥਾਣਾ ਕੋਟਫੱਤਾ ਵਿਖੇ ਨਵੀਂ ਐੱਸਐੱਚਓ ਵਜੋਂ ਰਾਣੀ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਨਸ਼ਾ ਵੇਚਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ। ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਐੱਸਐੱਚਓ ਰਾਣੀ ਕੌਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਸ਼ੱਕੀ ਸਰਗਰਮੀ ਜਾਂ ਨਸ਼ਾ ਵੇਚਣ ਸਬੰਧੀ ਜਾਣਕਾਰੀ ਆਉਂਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਕਾਇਮ ਰੱਖਿਆ ਜਾ ਸਕੇ।