ਰਾਮਾ ਮੰਡੀ ਦੇ ਪਿੰਡਾਂ ਲਈ ਲੱਖਾਂ ਦੀਆਂ ਗ੍ਰਾਂਟਾਂ ਲੈ ਕੇ ਆਏ ਰਵੀਪ੍ਰੀਤ ਸਿੱਧੂ ਰਾਮਾ ਮੰਡੀ ਦੇ ਪਿੰਡਾਂ ਲਈ ਲੱਖਾਂ ਦੀਆਂ ਗ੍ਰਾਂਟਾਂ ਲੈ ਕੇ ਆਏ ਰਵੀਪ੍ਰੀਤ ਸਿੱਧੂ
Publish Date: Mon, 28 Sep 2026 04:21 PM (IST)
Updated Date: Mon, 28 Sep 2026 04:24 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਜਨਰਲ ਸਕੱਤਰ ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਸਮੇਤ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਚੈੱਕ ਪ੍ਰਾਪਤ ਕੀਤੇ ਗਏ। ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਮਾ ਮੰਡੀ ਖੇਤਰ ਦੇ ਪਿੰਡ ਮੱਲਵਾਲਾ ਲਈ 8 ਲੱਖ ਰੁਪਏ, ਪੱਕਾ ਕਲਾਂ ਲਈ 9 ਲੱਖ ਰੁਪਏ, ਜੱਜਲ ਲਈ 5 ਲੱਖ ਰੁਪਏ ਅਤੇ ਫੱਲੜ ਲਈ 5 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 65 ਲੱਖ ਰੁਪਏ ਦੇ ਚੈੱਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਗ੍ਰਾਂਟਾਂ ਦੀ ਲੋੜ ਰਹਿੰਦੀ ਹੈ ਅਤੇ ਇਸ ਸਬੰਧੀ ਉਨ੍ਹਾਂ ਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਰਾਸ਼ੀ ਲਿਆਉਣ ਲਈ ਵੀ ਯਤਨ ਕੀਤੇ ਜਾਣਗੇ। ਇਸ ਮੌਕੇ ਹਰਤਵਾਲ ਸਿੰਘ ਸੁੱਖੀ, ਸਰਪੰਚ ਗੁਰਪ੍ਰੀਤ ਕੌਰ ਮੱਲਵਾਲਾ, ਸਤਪਾਲ ਸਿੰਘ ਮੱਲਵਾਲਾ, ਨਿੰਮਾ ਸਿੰਘ ਬਰਾੜ, ਜਸਵਿੰਦਰ ਸਿੰਘ ਜੈਲਦਾਰ ਅਤੇ ਪਿੰਡ ਜੱਜਲ ਤੇ ਫੱਲੜ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।