ਗੁਰਦੁਆਰਾ ਸਾਹਿਬ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਕਰਵਾਏ ਪਾਠ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Publish Date: Fri, 02 Oct 2026 05:10 PM (IST)
Updated Date: Fri, 02 Oct 2026 05:11 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਭੋਗ ਉਪਰੰਤ ਸੰਗਤ ਵੱਲੋਂ ਭਾਈ ਲਾਲੋ ਜੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਇਸ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਨੇ ਭਾਈ ਲਾਲੋ ਜੀ ਦੇ ਜੀਵਨ, ਸਾਦਗੀ, ਕਿਰਤ ਅਤੇ ਸੱਚੀ-ਸੁੱਚੀ ਜੀਵਨ ਜਾਚ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਨੇ ਆਪਣੀ ਕਿਰਤ ਨੂੰ ਇਮਾਨਦਾਰੀ ਅਤੇ ਸੱਚਾਈ ਨਾਲ ਨਿਭਾਉਂਦਿਆਂ ਸਮਾਜ ਨੂੰ ਮਿਹਨਤ, ਇਮਾਨਦਾਰੀ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਦਾ ਜੀਵਨ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਸਮੂਹ ਸੰਗਤ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਮਹਿਲਾ ਜ਼ਿਲ੍ਹਾ ਪ੍ਰਧਾਨ ਕਮਲਪ੍ਰੀਤ ਕੌਰ, ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਬਾਈਆ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਸੱਗੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਠਾੜੂ, ਕਰਮਜੀਤ ਸਿੰਘ, ਚਰਨਜੀਤ ਮਛਾਣਾ, ਜ਼ੋਨ ਇੰਚਾਰਜ ਗੁਰਤੇਜ ਸਿੰਘ ਤੇਜੀ, ਮਨਜੀਤ ਸਿੰਘ ਜੰਡੂ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ ਖਾਲਸਾ, ਜਗਤਾਰ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ ਅਤੇ ਗੁਰਚਰਨ ਸਿੰਘ ਮਠਾੜੂ ਸਮੇਤ ਜਥੇਬੰਦੀ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।