ਕਲੇਰ ਸਕੂਲ ’ਚ ਰੀਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਵਾਬ ਵਿਚ ਹਰਿਆਣਾ ਦੀ ਟੀਮ 30 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਕਿਪਸ ਦੀ ਟੀਮ ਨੇ 18 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ।ਇਸ ਸ਼ਾਨਦਾਰ ਟੂਰਨਾਮੈਂਟ ਦੀ ਸਫਲਤਾ ’ਤੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਕੋਚ ਬੇਅੰਤ ਸਿੰਘ ਅਤੇ ਕੋਚ ਅਰਸ਼ਦੀਪ ਸਿੰਘ ਵੱਲੋਂ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ
Publish Date: Sun, 09 Aug 2026 04:30 PM (IST)
Updated Date: Mon, 10 Aug 2026 01:45 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਰੀਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਪਹਿਲਾ ਸਥਾਨ, ਮੋਗਾ ਦੀ ਟੀਮ ਨੇ ਦੂਜਾ ਸਥਾਨ ਅਤੇ ਚੰਡੀਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਚੰਡੀਗੜ੍ਹ ਦੀ ਟੀਮ ਨੇ ਪਹਿਲਾ ਸਥਾਨ, ਦਿੱਲੀ ਦੀ ਟੀਮ ਨੇ ਦੂਜਾ ਸਥਾਨ ਅਤੇ ਮੁਕਤਸਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿਚ ਹਰਿਆਣਾ ਦੀ ਟੀਮ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲਾ ਕਿਪਸ ਅਤੇ ਹਰਿਆਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਕਿਪਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 48/8 ਦੌੜਾਂ ਬਣਾਈਆਂ। ਜਵਾਬ ਵਿਚ ਹਰਿਆਣਾ ਦੀ ਟੀਮ 30 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਕਿਪਸ ਦੀ ਟੀਮ ਨੇ 18 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਟੂਰਨਾਮੈਂਟ ਦੀ ਸਫਲਤਾ ’ਤੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਕੋਚ ਬੇਅੰਤ ਸਿੰਘ ਅਤੇ ਕੋਚ ਅਰਸ਼ਦੀਪ ਸਿੰਘ ਵੱਲੋਂ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ਼ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ।