ਬਠਿੰਡਾ 'ਚ ਰਿਸ਼ਤੇ ਤਾਰ-ਤਾਰ: ਕਲਯੁਗੀ ਪੋਤੇ ਨੇ ਕੁੱਟ-ਕੁੱਟ ਕੇ ਕੀਤਾ 85 ਸਾਲਾ ਬਜ਼ੁਰਗ ਦਾਦੀ ਦਾ ਕਤਲ, ਇਲਾਕੇ 'ਚ ਸਨਸਨੀ
ਥਾਣਾ ਨੰਦਗੜ੍ਹ ਖੇਤਰ ਦੇ ਪਿੰਡ ਜੰਗੀਰਾਣਾ 'ਚ ਇੱਕ ਨੌਜਵਾਨ ਵੱਲੋਂ ਆਪਣੀ 85 ਸਾਲਾ ਦਾਦੀ ਦੀ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Publish Date: Fri, 12 Jun 2026 11:33 AM (IST)
Updated Date: Fri, 12 Jun 2026 11:36 AM (IST)

ਜਾਗਰਣ ਸੰਵਾਦਦਾਤਾ, ਬਠਿੰਡਾ - ਥਾਣਾ ਨੰਦਗੜ੍ਹ ਖੇਤਰ ਦੇ ਪਿੰਡ ਜੰਗੀਰਾਣਾ 'ਚ ਇੱਕ ਨੌਜਵਾਨ ਵੱਲੋਂ ਆਪਣੀ 85 ਸਾਲਾ ਦਾਦੀ ਦੀ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਕੁੱਟ-ਕੁੱਟ ਕੇ ਪੋਤੇ ਨੇ ਕੀਤਾ ਦਾਦੀ ਦਾ ਕਤਲ
ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਜੰਗੀਰਾਣਾ ਦੇ ਰਹਿਣ ਵਾਲੇ ਸੁਖਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਚਚੇਰਾ ਭਰਾ ਮਹਿਕਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ 11 ਜੂਨ ਨੂੰ ਆਪਣੀ ਦਾਦੀ ਬਸੰਤ ਕੌਰ (85) ਪਤਨੀ ਨੱਥਾ ਸਿੰਘ ਦੀ ਕੁੱਟਮਾਰ ਕਰ ਰਿਹਾ ਸੀ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪਹੁੰਚਿਆ ਅਤੇ ਤੁਰੰਤ ਡਾਕਟਰ ਨੂੰ ਬੁਲਾਇਆ ਪਰ ਉਦੋਂ ਤੱਕ ਬਸੰਤ ਕੌਰ ਦੀ ਮੌਤ ਹੋ ਚੁੱਕੀ ਸੀ। ਮੁੱਢਲੀ ਜਾਂਚ 'ਚ ਕੁੱਟਮਾਰ ਕਾਰਨ ਮਹਿਲਾ ਦੀ ਮੌਤ ਹੋਣ ਦੀ ਗੱਲ ਸਾਹਮਣੇ ਆਈ ਹੈ।
ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਮਹਿਕਦੀਪ ਸਿੰਘ ਖ਼ਿਲਾਫ਼ ਧਾਰਾ 103(1) BNS (ਭਾਰਤੀ ਏਕਤਾ ਮੁਹਿੰਮ/ਨਿਆਂ ਸੰਹਿਤਾ) ਤਹਿਤ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਮਾਮਲੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।