- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਬਾਵਜੂਦ ਸ਼ਨੀਵਾਰ ਨੂੰ ਪਏ ਮੀਂਹ ਨੇ ਗਰਮੀ ਤੋਂ ਰਾਹਤ ਦੇਣ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਆਸ ਜਗਾਈ ਹੈ।ਜੁਲਾਈ ’ਚ ਸੱਤ ਤੇ ਅਗਸਤ ’ਚ ਤਿੰਨ ਦਿਨ ਪਿਆ ਮੀਂਹਮੌਸਮ ਦੇ ਅੰਕੜਿਆਂ ਅਨੁਸਾਰ ਜੁਲਾਈ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਸੱਤ ਦਿਨ ਮੀਂਹ ਪਿਆ, ਜਦਕਿ ਅਗਸਤ ਮਹੀਨੇ ਵਿੱਚ ਹੁਣ ਤਕ ਤਿੰਨ ਦਿਨ ਮੀਂਹ ਦਰਜ ਕੀਤਾ ਗਿਆ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਸ਼ਨੀਵਾਰ ਨੂੰ ਜ਼ਿਲ੍ਹੇ ’ਚ ਪਏ ਹਲਕੇ ਮੀਂਹ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ। ਸਵੇਰ ਤੋਂ ਹੀ ਅਸਮਾਨ ’ਤੇ ਬੱਦਲ ਛਾਏ ਰਹੇ ਅਤੇ ਦਿਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਜ਼ਿਲ੍ਹੇ ਵਿਚ ਔਸਤਨ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ’ਚ ਵੀ ਕੁਝ ਕਮੀ ਦਰਜ ਕੀਤੀ ਗਈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ।
ਮੀਂਹ ਕਾਰਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੜਕਾਂ ’ਤੇ ਪਾਣੀ ਦੇਖਣ ਨੂੰ ਮਿਲਿਆ। ਹਾਲਾਂਕਿ ਮੀਂਹ ਦੀ ਮਾਤਰਾ ਘੱਟ ਹੋਣ ਕਾਰਨ ਜ਼ਿਆਦਾਤਰ ਥਾਵਾਂ ’ਤੇ ਪਾਣੀ ਜਲਦੀ ਨਿਕਲ ਗਿਆ। ਕਈ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਨੀਵਾਰ ਨੂੰ ਬੱਦਲਵਾਈ ਅਤੇ ਮੀਂਹ ਪੈਣ ਨਾਲ ਮੌਸਮ ਵਿੱਚ ਤਬਦੀਲੀ ਆਈ ਅਤੇ ਲੋਕਾਂ ਨੂੰ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੀ। ਖੇਤੀਬਾੜੀ ਵਿਭਾਗ ਨਾਲ ਸਬੰਧਤ ਮਾਹਿਰਾਂ ਅਨੁਸਾਰ ਮੌਜੂਦਾ ਸਮੇਂ ਪਿਆ ਮੀਂਹ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ। ਖ਼ਾਸ ਕਰਕੇ ਨਰਮੇ, ਝੋਨੇ ਅਤੇ ਹੋਰ ਫ਼ਸਲਾਂ ਲਈ ਇਸ ਮੀਂਹ ਨਾਲ ਮਿੱਟੀ ਵਿੱਚ ਨਮੀ ਵਧੇਗੀ ਅਤੇ ਕਿਸਾਨਾਂ ਨੂੰ ਕੁਝ ਸਮੇਂ ਲਈ ਸਿੰਚਾਈ ਤੋਂ ਰਾਹਤ ਮਿਲ ਸਕਦੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਵੀ ਹਲਕਾ ਮੀਂਹ ਪੈਂਦਾ ਰਹਿੰਦਾ ਹੈ ਤਾਂ ਇਸ ਨਾਲ ਫ਼ਸਲਾਂ ਦੇ ਵਾਧੇ ਨੂੰ ਲਾਭ ਮਿਲੇਗਾ। ਇਸ ਸਾਲ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 198 ਮਿਲੀਮੀਟਰ ਮੀਂਹ ਦਰਜ ਕੀਤਾ ਜਾ ਚੁੱਕਾ ਹੈ। ਮੀਂਹ ਦੀ ਵੰਡ ਇਕਸਾਰ ਨਾ ਹੋਣ ਕਾਰਨ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਵੱਧ ਅਤੇ ਕੁਝ ਥਾਵਾਂ ’ਤੇ ਘੱਟ ਬਾਰਸ਼ ਹੋਈ ਹੈ।
ਇਸ ਦੇ ਬਾਵਜੂਦ ਸ਼ਨੀਵਾਰ ਨੂੰ ਪਏ ਮੀਂਹ ਨੇ ਗਰਮੀ ਤੋਂ ਰਾਹਤ ਦੇਣ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਆਸ ਜਗਾਈ ਹੈ।ਜੁਲਾਈ ’ਚ ਸੱਤ ਤੇ ਅਗਸਤ ’ਚ ਤਿੰਨ ਦਿਨ ਪਿਆ ਮੀਂਹਮੌਸਮ ਦੇ ਅੰਕੜਿਆਂ ਅਨੁਸਾਰ ਜੁਲਾਈ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਸੱਤ ਦਿਨ ਮੀਂਹ ਪਿਆ, ਜਦਕਿ ਅਗਸਤ ਮਹੀਨੇ ਵਿੱਚ ਹੁਣ ਤਕ ਤਿੰਨ ਦਿਨ ਮੀਂਹ ਦਰਜ ਕੀਤਾ ਗਿਆ ਹੈ।
ਮੀਂਹ ਦੇ ਬਾਵਜੂਦ ਜ਼ਿਲ੍ਹੇ ਵਿੱਚ ਕਈ ਵਾਰ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਿਆ ਹੈ।ਕਿਸਾਨਾਂ ਅਨੁਸਾਰ ਮੀਂਹ ਦਾ ਸਮੇਂ-ਸਿਰ ਪੈਣਾ ਫ਼ਸਲਾਂ ਲਈ ਬੇਹੱਦ ਮਹੱਤਵਪੂਰਨ ਹੈ। ਇਸ ਸਮੇਂ ਖੇਤਾਂ ਵਿੱਚ ਫ਼ਸਲਾਂ ਨੂੰ ਪਾਣੀ ਦੀ ਲੋੜ ਰਹਿੰਦੀ ਹੈ ਅਤੇ ਮੀਂਹ ਨਾਲ ਜਿੱਥੇ ਮਿੱਟੀ ਵਿੱਚ ਨਮੀ ਬਣੀ ਰਹੇਗੀ, ਉੱਥੇ ਹੀ ਕਿਸਾਨਾਂ ਦਾ ਟਿਊਬਵੈੱਲਾਂ ਰਾਹੀਂ ਸਿੰਚਾਈ ਕਰਨ ਦਾ ਖ਼ਰਚਾ ਵੀ ਘਟ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਵਿੱਚ ਬਦਲਾਅ ਜਾਰੀ ਰਹਿਣ ਦੀ ਸੰਭਾਵਨਾ ਹੈ। 12 ਅਗਸਤ ਤਕ ਜ਼ਿਲ੍ਹੇ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ।
ਇਸ ਦੌਰਾਨ ਅਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਲੋਕਾਂ ਨੂੰ ਗਰਮੀ ਤੋਂ ਹੋਰ ਰਾਹਤ ਮਿਲਣ ਦੇ ਨਾਲ-ਨਾਲ ਖੇਤੀਬਾੜੀ ਨੂੰ ਵੀ ਫਾਇਦਾ ਹੋਣ ਦੀ ਉਮੀਦ ਹੈ।