ਧਰਮ ਪਰਿਵਰਤਨ ਦੇ ਦੋਸ਼ਾਂ ਹੇਠ ਵਿਰੋਧ, ਕ੍ਰਿਸਚੀਅਨ ਭਾਈਚਾਰੇ ਦੀ ਪ੍ਰਾਰਥਨਾ ਸਭਾ ਖ਼ਿਲਾਫ਼ ਨਿਹੰਗ ਸਿੰਘਾਂ ਦਾ ਸਖ਼ਤ ਰੁਖ਼; ਦਿੱਤੀ ਚਿਤਾਵਨੀ
ਬਠਿੰਡਾ ਵਿੱਚ 28 ਅਕਤੂਬਰ ਨੂੰ ਕ੍ਰਿਸਚੀਅਨ ਭਾਈਚਾਰੇ ਵੱਲੋਂ ਕਰਵਾਈ ਜਾਣ ਵਾਲੀ ਪ੍ਰਸਤਾਵਿਤ ਪ੍ਰਾਰਥਨਾ ਸਭਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭਾ ਦੇ ਵਿਰੋਧ ਵਿੱਚ ਨਿਹੰਗ ਸਿੰਘਾਂ ਨੇ ਪ੍ਰਸ਼ਾਸਨ ਕੋਲ ਆਪਣਾ ਵਿਰੋਧ ਦਰਜ ਕਰਵਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਨੂੰ ਮੰਗ ਪੱਤਰ ਸੌਂਪਿਆ ਅਤੇ ਪ੍ਰੋਗਰਾਮ ਰੱਦ ਕਰਵਾਉਣ ਦੀ ਮੰਗ ਕੀਤੀ।
Publish Date: Fri, 23 Oct 2026 12:49 PM (IST)
Updated Date: Fri, 23 Oct 2026 12:50 PM (IST)
ਗੁਰਪ੍ਰੇਮ ਲਹਿਰੀ, ਜਾਗਰਣ, ਬਠਿੰਡਾ - ਬਠਿੰਡਾ ਵਿੱਚ 28 ਅਕਤੂਬਰ ਨੂੰ ਕ੍ਰਿਸਚੀਅਨ ਭਾਈਚਾਰੇ ਵੱਲੋਂ ਕਰਵਾਈ ਜਾਣ ਵਾਲੀ ਪ੍ਰਸਤਾਵਿਤ ਪ੍ਰਾਰਥਨਾ ਸਭਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭਾ ਦੇ ਵਿਰੋਧ ਵਿੱਚ ਨਿਹੰਗ ਸਿੰਘਾਂ ਨੇ ਪ੍ਰਸ਼ਾਸਨ ਕੋਲ ਆਪਣਾ ਵਿਰੋਧ ਦਰਜ ਕਰਵਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਨੂੰ ਮੰਗ ਪੱਤਰ ਸੌਂਪਿਆ ਅਤੇ ਪ੍ਰੋਗਰਾਮ ਰੱਦ ਕਰਵਾਉਣ ਦੀ ਮੰਗ ਕੀਤੀ।
ਨਿਹੰਗ ਸਿੰਘਾਂ ਨੇ ਮੰਗ ਪੱਤਰ ਰਾਹੀਂ ਕਿਹਾ ਕਿ 28 ਅਕਤੂਬਰ ਨੂੰ ਹੋਣ ਵਾਲੀ ਇਸ ਪ੍ਰਾਰਥਨਾ ਸਭਾ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਦਾ ਦੋਸ਼ ਹੈ ਕਿ ਅਜਿਹੀਆਂ ਸਭਾਵਾਂ ਰਾਹੀਂ ਲੋਕਾਂ ਦਾ ਧਰਮ ਪਰਿਵਰਤਨ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸਤਾਵਿਤ ਪ੍ਰੋਗਰਾਮ ਰੱਦ ਕਰਵਾਉਣ ਦੀ ਮੰਗ ਕੀਤੀ।
ਨਿਹੰਗ ਸਿੰਘਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਹ ਪ੍ਰੋਗਰਾਮ ਰੱਦ ਨਹੀਂ ਕੀਤਾ ਜਾਂਦਾ ਅਤੇ ਇਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੁੰਦਾ ਹੈ, ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਣ ਲਈ ਪ੍ਰਸ਼ਾਸਨ ਨੂੰ ਸਮਾਂ ਰਹਿੰਦਿਆਂ ਇਸ ਮਾਮਲੇ ’ਤੇ ਧਿਆਨ ਦੇਣਾ ਚਾਹੀਦਾ ਹੈ।