ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ
Publish Date: Thu, 26 Nov 2026 05:43 PM (IST)
Updated Date: Thu, 26 Nov 2026 05:46 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ’ਚ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਭ ਤੋਂ ਪਹਿਲਾਂ ਡੇਰੇ ਦੇ ਦਰਬਾਰ ਸਾਹਿਬ ਵਿਚ ਪਿਛਲੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬਾਬਾ ਅਮਰਜੀਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਡੇਰਾ ਬਾਬਾ ਸੰਧਿਆ ਦਾਸ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਦਾਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੀਤੀਆਂ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ਨੂੰ ਆਪਣੇ ਜੀਵਨ ’ਚ ਲਾਗੂ ਕਰ ਲੈਣ ਤਾਂ ਜੀਵਨ ’ਚ ਕੋਈ ਮੁਸ਼ਕਲ ਨਹੀ ਆਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ’ਚ ਜਦੋਂ ਮਨੁੱਖ ਮਾਨਸਿਕ ਸੰਤੁਸ਼ਟੀ ਤੋਂ ਦੂਰ ਚਲਾ ਗਿਐ ਤਾਂ ਗੁਰੂ ਸਾਹਿਬਾਨ ਦੇ ਜੀਵਨ ਤੋਂ ਸੇਧ ਲੈਣੀ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਸਮਾਗਮ ਦੀ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਸੁਰਜੀਤ ਸ਼ਰਮਾਂ, ਡਾ. ਰੇਸ਼ਮ ਸਿੰਘ, ਜੱਗਾ ਸਿੱਧੂ ਪ੍ਰਧਾਨ ਚੜ੍ਹਦੀਕਲਾ ਵੈੱਲਫੇਅਰ ਕਲੱਬ, ਬੂਟਾ ਸਿੰਘ ਮੈਂਬਰ ਬਲਾਕ ਸੰਮਤੀ, ਬਿੱਕਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਮੰਦਰ ਸਿੰਘ ਪ੍ਰਧਾਨ, ਗੁਰਮਨ ਮੌੜ, ਜਗਸੀਰ ਸਿੰਘ ਸੇਵਾਮੁਕਤ ਇੰਸਪੈਕਟਰ, ਕਾਲੀ ਚੌਧਰੀ, ਗੋਰਾ ਸਿੱਧੂ, ਰੇਸ਼ਮ ਸਿੱਧੂ, ਪਾਲ ਚਹਿਲ, ਮੇਘਾ ਮੈਂਬਰ, ਬਾਦਲ ਸਿੰਘ ਗ੍ਰੰਥੀ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ ਆਦਿ ਮੁਹਤਬਰਾਂ ਨੇ ਵੀ ਹਾਜ਼ਰੀਆਂ ਭਰੀਆਂ।