557ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ
Publish Date: Sun, 22 Nov 2026 04:23 PM (IST)
Updated Date: Sun, 22 Nov 2026 04:25 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਪ੍ਰਭਾਤ ਫੇਰੀ ਸਟਾਰ ਐਗਰੀਕਲਚਰ ਵਰਕਸ ਭਗਤਾ ਭਾਈ ਵਾਲਿਆ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਭਗਤਾ ਭਾਈ ਕਮੇਟੀ ਭਗਤਾ ਦੇ ਪ੍ਰਧਾਨ ਨਿਰਮਲ ਸਿੰਘ ਧੀਮਾਨ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਮਠਾੜੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਪ੍ਰਭਾਤ ਫੇਰੀ ਸਬੰਧੀ ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਜੀਵਨ ਸਬੰਧੀ ਚਾਨਣਾ ਪਾਉਦੇ ਉਨ੍ਹਾਂ ਦੇ ਜੀਵਨ ਸਬੰਧੀ ਕਵਿਤਾ ਪੇਸ਼ ਕਰਤੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕਾਂ ਨੇ ਬਲਵਿੰਦਰ ਸਿੰਘ ਧੀਮਾਨ ਦਾ ਵਿਸ਼ੇਸ਼ ਤੌਰ ਕੇ ਸਨਮਾਨ ਕੀਤਾ ਗਿਆ। ਪਰਿਵਾਰ ਵੱਲੋਂ ਗੁਰਦੁਆਰਾ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤਾ ਅਤੇ ਵੱਖ ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਗੁਰਬਚਨ ਸਿੰਘ ਧੀਮਾਨ ਅਤੇ ਰਛਪਾਲ ਸਿੰਘ ਨਿੱਕਾ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਭਾਈਕੇ ਪਰਿਵਾਰ ਨੇ ਵੱਖ ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਜੱਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਹਰਨੇਕ ਸਿੰਘ ਮਠਾੜੂ, ਗੁਰਤੇਜ ਸਿੰਘ ਚਾਨੀ, ਜਗਮੋਹਨ ਲਾਲ ਗਰਗ, ਸੁਖਜਿੰਦਰ ਸਿੰਘ ਖਾਨਦਾਨ, ਬਿੰਦਰ ਸਿੰਘ ਭਾਈਕੇ, ਸੁਖਮੰਦਰ ਸਿੰਘ ਅਕਾਲ ਵਾਲੇ, ਦਰਸ਼ਨ ਸਿੰਘ ਕਾਕਾ ਸਰਪੰਚ, ਗੁਰਮੇਲ ਸਿੰਘ ਅਮਨ ਵਾਲੇ, ਬਲਵੀਰ ਸਿੰਘ ਡੀਲਕਸ ਵਾਲੇ, ਗੁਰਜੀਤ ਸਿੰਘ ਅਕਾਲੀ, ਚਮਕੌਰ ਸਿੰਘ ਹਿੰਦੋਸਤਾਨ ਵਾਲੇ, ਸਵਰਨ ਸਿੰਘ ਸਰਦਾਰ ਐਗਰੀ ਵਾਲੇ, ਆਤਮਾ ਸਿੰਘ ਮਹਿਲ, ਗੁਰਵਿੰਦਰ ਸਿੰਘ ਰਾਮਦਾਸ ਵਾਲੇ, ਸੁਖਮੰਦਰ ਸਿੰਘ ਮੰਦਰੀ, ਮਨਵੀਰ ਸਿੰਘ, ਸਿਕੰਦਰ ਸਿੰਘ ਮਹਿਲ, ਮੇਜਰ ਸਿੰਘ ਮਹਿਲ, ਗੁਰਤੇਜ ਸਿੰਘ ਸਮਾਧ, ਨਿਰਮਲ ਸਿੰਘ ਧੰਮੂ, ਸੇਵਕ ਸਿੰਘ ਪੱਥਰ ਵਾਲੇ, ਚਰਨਜੀਤ ਸਿੰਘ ਵਿਰਦੀ, ਸੁਖਵਿੰਦਰ ਸਿੰਘ ਗਗਨ, ਅਮਨ ਸਿੰਘ ਆਦਿ ਹਾਜ਼ਰ ਸਨ।