ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320 ਸਾਲਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320 ਸਾਲਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ
Publish Date: Mon, 31 Aug 2026 04:28 PM (IST)
Updated Date: Mon, 31 Aug 2026 04:31 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ (ਪਟਿਆਲਾ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320 ਸਾਲਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਧਾਰਮਿਕ ਪ੍ਰਦਰਸ਼ਨੀਆਂ ਲਾਈਆਂ ਗਈਆਂ। ਇਨ੍ਹਾਂ ਵਿਚ ਸਿੱਖ ਗੁਰੂ ਸਾਹਿਬਾਨ, ਸਿੱਖ ਇਤਿਹਾਸ, ਗੁਰਬਾਣੀ, ਸਿੱਖ ਰਹਿਤ-ਮਰਯਾਦਾ, ਸਿੱਖ ਵਿਰਾਸਤ ਤੇ ਸਿੱਖੀ ਦੇ ਗੌਰਵਮਈ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਰਚਨਾਤਮਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਦੂਰ-ਦੁਰਾਡੇ ਤੋਂ ਪਹੁੰਚੀ ਸੰਗਤ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਭਰਪੂਰ ਲਾਹਾ ਲਿਆ। ਇਹ ਉਪਰਾਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਕਮੇਟੀ, ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਜੀਨੀਅਰ ਸੁਖਮਿੰਦਰ ਸਿੰਘ, ਸਕੱਤਰ ਵਿਦਿਆ, ਦੇ ਵਿਸ਼ੇਸ਼ ਯਤਨਾਂ ਸਦਕਾ ਕੀਤਾ ਗਿਆ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਿੱਖ ਇਤਿਹਾਸ ਸਾਡੀ ਪਹਿਚਾਣ ਤੇ ਅਗਲੀ ਪੀੜ੍ਹੀ ਲਈ ਪ੍ਰੇਰਣਾ ਦਾ ਵੱਡਾ ਸਰੋਤ ਹੈ। ਉਨ੍ਹਾਂ ਨੌਜਵਾਨਾਂ ਨੂੰ ਗੁਰਬਾਣੀ, ਸਿੱਖ ਸਿਧਾਂਤਾਂ ਤੇ ਵਡਮੁੱਲੇ ਵਿਰਸੇ ਨਾਲ ਜੁੜਨ ਅਤੇ ਕਲਾ, ਸਿੱਖਿਆ ਤੇ ਤਕਨਾਲੋਜੀ ਰਾਹੀਂ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ, ਜਗਸੀਰ ਸਿੰਘ ਮਾਂਗੇਆਣਾ, ਨਰਿੰਦਰਜੀਤ ਸਿੰਘ, ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਮਨਦੀਪ ਸਿੰਘ, ਮੀਤ ਮੈਨੇਜਰ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਡਾ. ਨਰਿੰਦਰ ਸਿੰਘ, ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ, ਡਾ. ਮਾਲਵਿੰਦਰ ਸਿੰਘ, ਪ੍ਰਿੰਸੀਪਲ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਅਤੇ ਮਾਤਾ ਸਾਹਿਬ ਗਰਲਜ਼ ਕਾਲਜ ਤਲਵੰਡੀ ਸਾਬੋ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਸਮਾਗਮ ਦੌਰਾਨ ਸੰਗਤ ਅਤੇ ਵਿਦਿਆਰਥੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।