557 ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ
Publish Date: Sun, 15 Nov 2026 04:24 PM (IST)
Updated Date: Sun, 15 Nov 2026 04:27 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਪ੍ਰਭਾਤ ਫੇਰੀ ਭਾਈਕੇ ਐਗਰੀਕਲਚਰ ਵਰਕਸ ਭਗਤਾ ਭਾਈ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ ਅਤੇ ਪਰਿਵਾਰ ਵੱਲੋਂ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਗਿਆ। ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਭਗਤਾ ਭਾਈ ਕਮੇਟੀ ਦੇ ਆਗੂ ਦਵਿੰਦਰ ਸਿੰਘ ਮਠਾੜੂ ਅਤੇ ਰਛਪਾਲ ਸਿੰਘ ਨਿੱਕਾ ਧੀਮਾਨ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿਚ ਵੱਡਾ ਉਤਸਾਹ ਹੈ। ਪ੍ਰਭਾਤ ਫੇਰੀ ਸਬੰਧੀ ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਜੀਵਨ ਸਬੰਧੀ ਚਾਨਣਾ ਪਾਉਦੇ ਬਾਬਾ ਭਾਈ ਰੂਪ ਚੰਦ ਜੀ ਜੀਵਨ ਸਬੰਧੀ ਕਵਿਤਾ ਪੇਸ਼ ਕਰਤੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕਾਂ ਨੇ ਦਰਸ਼ਨ ਸਿੰਘ ਭਾਈਕੇ ਦਾ ਵਿਸ਼ੇਸ਼ ਤੌਰ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਸੁਰੂ ਹੋਣ ਵਾਲੀਆਂ ਇਨ੍ਹਾਂ ਪ੍ਰਭਾਤ ਫੇਰੀਆਂ ਦਾ ਉਦੇਸ਼ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਗੁਰਬਾਣੀ, ਸਿਮਰਨ ਤੇ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਹੈ। ਇਸ ਮੌਕੇ ਵੱਖ ਵੱਖ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਦਰਸਨ ਸਿੰਘ ਭਾਈਕੇ ਅਤੇ ਬਿੰਦਰ ਸਿੰਘ ਭਾਈਕੇ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਭਾਈਕੇ ਪਰਿਵਾਰ ਵੱਲੋਂ ਨਵਜਨਮੀਂ ਬੇਟੀ ਕਿਰਤ ਕੌਰ ਪੁੱਤਰੀ ਪਰਦੀਪ ਸਿੰਘ ਭਾਈਕੇ ਦੇ ਜਨਮ ਦੀ ਖੁਸ਼ੀ ਵਿਚ ਬਾਬਾ ਵਿਸਵਕਰਮਾਂ ਗੁਰਦੁਆਰਾ ਸਾਹਿਬ ਭਗਤਾ ਲਈ 18 ਗੱਦੇ, 10 ਚਾਦਰਾਂ ਅਤੇ 1 ਗਲੀਚਾ ਦਾਨ ਵਜੋਂ ਭੇਟ ਕੀਤਾ। ਇਸੇ ਦੌਰਾਨ ਭਾਈਕੇ ਪਰਿਵਾਰ ਨੇ ਵੱਖ ਵੱਖ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਜੱਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਗੁਰਤੇਜ ਸਿੰਘ ਚਾਨੀ, ਸੁਖਜਿੰਦਰ ਸਿੰਘ ਖਾਨਦਾਨ, ਗੁਰਮੇਲ ਸਿੰਘ ਅਮਨ ਵਾਲੇ, ਬਲਵੀਰ ਸਿੰਘ ਡੀਲਕਸ ਵਾਲੇ, ਬਲਵਿੰਦਰ ਸਿੰਘ ਧੀਮਾਨ, ਪਰਮਜੀਤ ਸਿੰਘ ਮਾੜੀ, ਆਤਮਾ ਸਿੰਘ ਮਹਿਲ, ਗੁਰਵਿੰਦਰ ਸਿੰਘ ਰਾਮਦਾਸ ਵਾਲੇ, ਸੁਖਮੰਦਰ ਸਿੰਘ ਮੰਦਰੀ, ਮਨਵੀਰ ਸਿੰਘ, ਸਿਕੰਦਰ ਸਿੰਘ ਮਹਿਲ, ਮੇਜਰ ਸਿੰਘ ਮਹਿਲ, ਬਲਵਿੰਦਰ ਸਿੰਘ ਬਿੰਦੂ, ਨਿਰਮਲ ਸਿੰਘ ਧੰਮੂ, ਸੇਵਕ ਸਿੰਘ ਪੱਥਰ ਵਾਲੇ, ਸੁਰਿੰਦਰ ਭੁੱਟੋ, ਅਵਤਾਰ ਸਿੰਘ, ਗੂਰਨੂਰ ਸਿੰਘ, ਚਰਨਜੀਤ ਸਿੰਘ ਵਿਰਦੀ, ਅਮਨ ਸਿੰਘ ਆਦਿ ਹਾਜਰ ਸਨ।