ਮਾਊਂਟ ਲਿਟਰਾ ਜ਼ੀ ਸਕੂਲ ’ਚ ਵੋਟਾਂ ਪਾ ਕੇ ਚੁਣੇ ਨੁਮਾਇੰਦੇ ਮਾਊਂਟ ਲਿਟਰਾ ਜ਼ੀ ਸਕੂਲ ’ਚ ਵੋਟਾਂ ਪਾ ਕੇ ਚੁਣੇ ਨੁਮਾਇੰਦੇ
Publish Date: Thu, 05 Nov 2026 04:17 PM (IST)
Updated Date: Thu, 05 Nov 2026 04:20 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਫੂਲ ਵਿਖੇ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੌਕ ਚੋਣਾਂ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ, ਵੋਟ ਦੇ ਅਧਿਕਾਰ ਤੇ ਚੋਣ ਪ੍ਰਕਿਰਿਆ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਹ ਗਤੀਵਿਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਤੇ ਪ੍ਰਿੰਸੀਪਲ ਗੀਤਾ ਪਿੱਲੇ ਦੀ ਅਗਵਾਈ ਹੇਠ ਕਰਵਾਈ ਗਈ। ਚੋਣ ਪ੍ਰਕਿਰਿਆ ਤਹਿਤ ਪਹਿਲਾਂ ਉਮੀਦਵਾਰਾਂ ਦੀ ਨਾਮਜ਼ਦਗੀ ਕੀਤੀ ਗਈ ਤੇ 2 ਨਵੰਬਰ ਨੂੰ ਚੋਣ ਪ੍ਰਚਾਰ ਕਰਵਾਇਆ ਗਿਆ। ਇਸ ਦੌਰਾਨ ਉਮੀਦਵਾਰਾਂ ਨੇ ਆਪਣੇ ਵਿਚਾਰ ਅਤੇ ਯੋਜਨਾਵਾਂ ਪੇਸ਼ ਕਰਦਿਆਂ ਵੋਟਰਾਂ ਦਾ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। 4 ਨਵੰਬਰ ਨੂੰ ਗੁਪਤ ਮਤਦਾਨ ਪ੍ਰਣਾਲੀ ਰਾਹੀਂ ਵੋਟਾਂ ਪਵਾਈਆਂ ਗਈਆਂ। ਚੋਣਾਂ ਫਸਟ ਪਾਸਟ ਦ ਪੋਸਟ ਪ੍ਰਣਾਲੀ ਅਨੁਸਾਰ ਕਰਵਾਈਆਂ ਗਈਆਂ, ਜਿਸ ਵਿਚ ਸਭ ਤੋਂ ਵੱਧ ਵੋਟਾਂ ਹਾਸਲ ਕਰਨ ਵਾਲੇ ਉਮੀਦਵਾਰ ਨੂੰ ਜੇਤੂ ਐਲਾਨਿਆ ਜਾਂਦਾ ਹੈ। ਵਿਦਿਆਰਥੀਆਂ ਨੇ ਚੋਣ ਕਮਿਸ਼ਨਰ, ਪ੍ਰੀਜ਼ਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਤੇ ਪੋਲਿੰਗ ਏਜੰਟ ਦੀਆਂ ਭੂਮਿਕਾਵਾਂ ਨਿਭਾਈਆਂ। ਇਸ ਤੋਂ ਇਲਾਵਾ ਦੋ ਵਿਦਿਆਰਥੀਆਂ ਨੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਨਿਭਾਉਂਦਿਆਂ ਚੋਣਾਂ ਦੌਰਾਨ ਅਨੁਸ਼ਾਸਨ ਤੇ ਵਿਵਸਥਾ ਬਣਾਈ ਰੱਖੀ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਬੰਧਾਂ ਦਾ ਵਿਹਾਰਕ ਅਨੁਭਵ ਮਿਲਿਆ ਤੇ ਉਨ੍ਹਾਂ ਨੇ ਨਿਰਪੱਖ ਚੋਣਾਂ, ਸਮਾਨਤਾ, ਜ਼ਿੰਮੇਵਾਰ ਨਾਗਰਿਕਤਾ ਤੇ ਸੋਚ-ਸਮਝ ਕੇ ਵੋਟ ਪਾਉਣ ਦੀ ਮਹੱਤਤਾ ਸਿੱਖੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮੁੱਚਾ ਪ੍ਰੋਗਰਾਮ ਚੋਣ ਕਮੇਟੀ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਸੰਪੰਨ ਹੋਇਆ।