ਰਿਟੇਲ ਕੈਮਿਸਟ ਐਸੋਸੀਏਸ਼ਨ ਵੱਲੋਂ ਅਸ਼ੋਕ ਬਾਲਿਆਂਵਾਲੀ ਤੇ ਐਡਵੋਕੇਟ ਰਾਕੇਸ਼ ਗੁਪਤਾ ਦਾ ਸਨਮਾਨ ਰਿਟੇਲ ਕੈਮਿਸਟ ਐਸੋਸੀਏਸ਼ਨ ਵੱਲੋਂ ਅਸ਼ੋਕ ਬਾਲਿਆਂਵਾਲੀ ਤੇ ਐਡਵੋਕੇਟ ਰਾਕੇਸ਼ ਗੁਪਤਾ ਦਾ ਸਨਮਾਨ
Publish Date: Tue, 29 Sep 2026 04:46 PM (IST)
Updated Date: Tue, 29 Sep 2026 04:48 PM (IST)
ਸੀਨੀਅਰ ਰਿਪੋਰਟਰ ਬਠਿੰਡਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦਾ ਪ੍ਰਧਾਨ ਚੁਣੇ ਜਾਣ ’ਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਦੋਵਾਂ ਨੂੰ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਅਸ਼ੋਕ ਬਾਲਿਆਂਵਾਲੀ ਲੰਬੇ ਸਮੇਂ ਤੋਂ ਕੈਮਿਸਟ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਦੇ ਸਾਹਮਣੇ ਉਠਾਉਂਦੇ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਕੱਤਰ ਵਜੋਂ ਉਹ ਵਪਾਰਕ ਵਰਗ ਦੀਆਂ ਸਮੱਸਿਆਵਾਂ ਨੂੰ ਹੋਰ ਵਿਆਪਕ ਪੱਧਰ ’ਤੇ ਉਠਾਉਣਗੇ। ਇਸੇ ਤਰ੍ਹਾਂ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣੇ ਜਾਣ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀ ਦੱਸਿਆ ਗਿਆ। ਅਹੁਦੇਦਾਰਾਂ ਨੇ ਕਿਹਾ ਕਿ ਉਹ ਕਾਨੂੰਨੀ ਸਲਾਹਕਾਰ ਵਜੋਂ ਐਸੋਸੀਏਸ਼ਨ ਨੂੰ ਲਗਾਤਾਰ ਮਾਰਗਦਰਸ਼ਨ ਦਿੰਦੇ ਰਹੇ ਹਨ। ਅਸ਼ੋਕ ਬਾਲਿਆਂਵਾਲੀ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਵਪਾਰਕ ਵਰਗ ਦੇ ਸਹਿਯੋਗ ਨਾਲ ਕੈਮਿਸਟਾਂ ਦੇ ਹਿੱਤਾਂ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ। ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਨੇ ਕਿਹਾ ਕਿ ਉਹ ਬਾਰ ਦੀ ਮਰਿਆਦਾ ਕਾਇਮ ਰੱਖਣ ਅਤੇ ਵਕੀਲ ਭਾਈਚਾਰੇ ਦੇ ਹਿੱਤਾਂ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਨਗੇ। ਇਸ ਮੌਕੇ ਰਮੇਸ਼ ਗਰਗ, ਸ਼ਮਸ਼ੇਰ ਸਿੰਘ, ਗੁਰਜਿੰਦਰ ਸਿੰਘ ਸਾਹਨੀ, ਪ੍ਰੀਤਮ ਸਿੰਘ ਵਿਰਕ, ਐਡਵੋਕੇਟ ਗੁਰਵਿੰਦਰ ਸਿੰਘ, ਰਾਜਕੁਮਾਰ ਸਿੰਗਲਾ, ਸੁਰੇਸ਼ ਤਾਇਲ, ਹਰਮੇਲ ਸਿੰਘ, ਅਸ਼ਵਨੀ ਠਾਕੁਰ, ਸੰਦੀਪ ਸਿਡਾਨਾ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।