ਫਲ ਵਿਕਰੇਤਾ ਤੋਂ ਹਥਿਆਰਾਂ ਦੀ ਨੋਕ ’ਤੇ 8 ਹਜ਼ਾਰ ਰੁਪਏ ਤੇ ਮੋਬਾਈਲ ਫੋਨ ਖੋਹਿਆ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸੰਗੂਆਣਾ ਬਸਤੀ ਵਾਸੀ ਫਲ ਵਿਕਰੇਤਾ ਸ਼ਨੀ ਕੁਮਾਰ ਨੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸੋਮਵਾਰ ਸਵੇਰੇ ਕਰੀਬ 4:30 ਵਜੇ ਫਲ ਮੰਡੀ ਤੋਂ ਫਲ ਖਰੀਦਣ ਲਈ ਜਾ ਰਿਹਾ ਸੀ। ਜਦੋਂ ਉਹ ਪਟਿਆਲਾ ਫਾਟਕ ਨੇੜੇ ਪਹੁੰਚਿਆ ਤਾਂ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਅਣਪਛਾਤੇ ਨੌਜਵਾਨ ਉਸ ਕੋਲ ਆ ਪਹੁੰਚੇ ਅਤੇ ਘੇਰ ਲਿਆ।
Publish Date: Mon, 10 Aug 2026 04:36 PM (IST)
Updated Date: Tue, 11 Aug 2026 11:41 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੋਮਵਾਰ ਤੜਕੇ ਪਟਿਆਲਾ ਫਾਟਕ ਨੇੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਫਲ ਵਿਕਰੇਤਾ ਕੋਲੋਂ 8 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਖੋਹ ਲਿਆ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸੰਗੂਆਣਾ ਬਸਤੀ ਵਾਸੀ ਫਲ ਵਿਕਰੇਤਾ ਸ਼ਨੀ ਕੁਮਾਰ ਨੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸੋਮਵਾਰ ਸਵੇਰੇ ਕਰੀਬ 4:30 ਵਜੇ ਫਲ ਮੰਡੀ ਤੋਂ ਫਲ ਖਰੀਦਣ ਲਈ ਜਾ ਰਿਹਾ ਸੀ। ਜਦੋਂ ਉਹ ਪਟਿਆਲਾ ਫਾਟਕ ਨੇੜੇ ਪਹੁੰਚਿਆ ਤਾਂ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਅਣਪਛਾਤੇ ਨੌਜਵਾਨ ਉਸ ਕੋਲ ਆ ਪਹੁੰਚੇ ਅਤੇ ਘੇਰ ਲਿਆ।
ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਦਾ ਡਰ ਦਿਖਾ ਕੇ ਉਸ ਕੋਲੋਂ ਮੋਬਾਈਲ ਫੋਨ ਅਤੇ 8 ਹਜ਼ਾਰ ਰੁਪਏ ਦੀ ਨਕਦੀ ਜ਼ਬਰਦਸਤੀ ਖੋਹ ਲਈ। ਮੁਲਜ਼ਮਾਂ ਨੇ ਪੀੜਤ ਕੋਲੋ ਗੂਗਲ ਪੇਅ ਦਾ ਪਾਸਵਰਡ ਵੀ ਲੈ ਲਿਆ। ਪੀੜਤ ਅਨੁਸਾਰ ਗੂਗਲ ਪੇਅ ਵਿਚ 12 ਹਜ਼ਾਰ ਰੁਪਏ ਜਮਾਂ ਸਨ। ਵਾਰਦਾਤ ਤੋਂ ਬਾਅਦ ਸਾਰੇ ਮੁਲਜ਼ਮ ਦੋਵੇਂ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਲਗਾਤਾਰ ਵਾਰਦਾਤਾਂ ਕਾਰਨ ਲੋਕਾਂ ’ਚ ਡਰ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਤੋਂ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।
ਖ਼ਾਸ ਕਰਕੇ ਸਵੇਰੇ ਤੜਕੇ ਅਤੇ ਰਾਤ ਦੇ ਸਮੇਂ ਇਕੱਲੇ ਆਉਣ-ਜਾਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਸ਼ਹਿਰ ਵਾਸੀਆਂ ਵਿੱਚ ਚਿੰਤਾ ਵਧ ਰਹੀ ਹੈ। ਫਲ ਵਿਕਰੇਤਾ ਨਾਲ ਤੜਕੇ ਵਾਪਰੀ ਇਸ ਵਾਰਦਾਤ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਬਠਿੰਡਾ ਸ਼ਹਿਰ ਦੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਰਾਤ ਅਤੇ ਤੜਕੇ ਦੇ ਸਮੇਂ ਗਸ਼ਤ ਵਧਾਉਣ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਸਖ਼ਤੀ ਨਾਲ ਕਾਬੂ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ਼ਹਿਰ ਵਿਚ ਹਰ ਰੋਜ਼ ਇਸ ਤਰ੍ਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।