2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੁਪਿੰਦਰ ਕੌਰ ਗਿੱਲ ਵੱਲੋਂ ਮੌੜ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੁਪਿੰਦਰ ਕੌਰ ਗਿੱਲ ਵੱਲੋਂ ਮੌੜ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ
Publish Date: Sat, 14 Nov 2026 04:43 PM (IST)
Updated Date: Sat, 14 Nov 2026 04:45 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਮੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬੀਬੀ ਰੁਪਿੰਦਰ ਕੌਰ ਗਿੱਲ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬੀਬੀ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਾ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਾ ਬੇਹੱਦ ਜ਼ਰੂਰੀ ਹੈ। ਇਸੇ ਮਕਸਦ ਤਹਿਤ ਉਹ ਲਗਾਤਾਰ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣ ਕੇ ਉਨ੍ਹਾਂ ਨੂੰ ਸਬੰਧਤ ਪੱਧਰ ਤੇ ਉਠਾਇਆ ਜਾ ਸਕੇ।ਇਸ ਦੌਰੇ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਧਿਆਨ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਸੈਕਟਰੀ ਨਛੱਤਰ ਸਿੰਘ ਮਾਨਸ਼ਾਹੀਆ, ਕੁਲਦੀਪ ਸਿੰਘ ਮਾਨ, ਹਰਤੇਜ ਸਿੰਘ ਮਾਨ, ਸਵਿੰਦਰਪਾਲ ਸਿੰਘ ਮਾਨ, ਸੁਖਬੀਰ ਸਿੰਘ ਜੋਧਪੁਰ, ਜਸਬੀਰ ਸਿੰਘ ਗਿੱਲ, ਬਿਕਰ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।